ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰਚ ਦੇ ਪਹਿਲੇ ਹਫ਼ਤੇ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦਾ ਦੌਰਾ ਕਰ ਸਕਦੇ ਹਨ। 2 ਹਫ਼ਤਿਆਂ ਅੰਦਰ ਇਹ ਪ੍ਰਧਾਨ ਮੰਤਰੀ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦੂਜਾ ਦੌਰਾ ਹੋ ਸਕਦਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਦੀ ਚੋਣਾਂ ਤੋਂ ਪਹਿਲਾਂ ਸ਼੍ਰੀਨਗਰ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਦੇ ਇਕ ਜਨ ਸਭਾ ਨੂੰ ਸੰਬੋਧਨ ਕਰਨ, ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਜਾਂ ਨੀਂਹ ਪੱਥਰ ਰੱਖਣ ਅਤੇ ਕੇਂਦਰ ਸਪਾਂਸਰਡ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਡਿਜੀਟਲ ਮੋਡ ਦੇ ਮਾਧਿਅਮ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਸਤੀਫ਼ੇ ਦੀਆਂ ਖ਼ਬਰਾਂ ਦਰਮਿਆਨ ਹਿਮਾਚਲ ਦੇ CM ਸੁੱਖੂ ਦਾ ਵੱਡਾ ਬਿਆਨ
ਅਧਿਕਾਰੀਆਂ ਨੇ ਦੱਸਿਆ ਕਿ ਅਗਸਤ 2019 'ਚ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਦੀ ਕਸ਼ਮੀਰ ਘਾਟੀ ਦੀ ਇਹ ਪਹਿਲੀ ਯਾਤਰਾ ਹੈ, ਜੋ 7 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਡਲ ਝੀਲ ਦੇ ਕਿਨਾਰੇ ਸੰਮੇਲਨ ਕੇਂਦਰ 'ਚ ਉਹ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਜਨਤਕ ਸੰਬੋਧਨ ਦਾ ਘਾਟੀ 'ਚ ਵੱਖ-ਵੱਖ ਥਾਵਾਂ, ਖਾਸ ਤੌਰ 'ਤੇ ਦੱਖਣ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਵੀ ਲਾਈਵ ਪ੍ਰਸਾਰਨ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਅਪ੍ਰੈਲ-ਮਈ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਸੰਪਰਕ ਪ੍ਰੋਗਰਾਮ ਦਾ ਹਿੱਸਾ ਹੈ। ਉਨ੍ਹਾਂ ਨੇ 20 ਫਰਵਰੀ ਨੂੰ ਜੰਮੂ ਦਾ ਦੌਰਾ ਕੀਤਾ ਸੀ। ਜੰਮੂ 'ਚ ਪੀ.ਐੱਮ. ਮੋਦੀ ਨੇ ਮੌਲਾਨਾ ਆਜ਼ਾਦ ਸਟੇਡੀਅਮ 'ਚ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਸੀ ਅਤੇ ਇਸ ਤੋਂ ਪਹਿਲਾਂ 32 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਦੇਵ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ED ਦੀ ਪੱਛਮੀ ਬੰਗਾਲ ’ਚ ਛਾਪੇਮਾਰੀ
NEXT STORY