ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਸੰਬੋਧਨ ਦੌਰਾਨ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਉਹ ਕਿਸ ਵਿਸ਼ੇ 'ਤੇ ਬੋਲਣਗੇ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਸੰਬੋਧਨ ਦਾ ਮੁੱਖ ਕੇਂਦਰ ਜੀਐੱਸਟੀ ਦੀਆਂ ਨਵੀਆਂ ਦਰਾਂ ਹੋ ਸਕਦੀਆਂ ਹਨ।
ਦਰਅਸਲ, 22 ਸਤੰਬਰ ਤੋਂ ਜੋ ਕਿ ਨਰਾਤਿਆਂ ਦਾ ਪਹਿਲਾ ਦਿਨ ਹੈ, ਜੀਐਸਟੀ ਦੀਆਂ ਨਵੀਆਂ ਦਰਾਂ ਲਾਗੂ ਹੋਣੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਸੰਬੋਧਨ ਇਸੇ ਵਿਸ਼ੇ ਤੇ ਕੇਂਦ੍ਰਿਤ ਹੋਵੇਗਾ। ਜਾਣਕਾਰੀ ਮੁਤਾਬਕ ਜੀਐਸਟੀ ਕੌਂਸਲ ਨੇ 3 ਸਤੰਬਰ ਨੂੰ 12 ਫ਼ੀਸਦੀ ਅਤੇ 28 ਫ਼ੀਸਦੀ ਟੈਕਸ ਸਲੈਬ ਨੂੰ ਖਤਮ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਸਿਰਫ਼ 5 ਫ਼ੀਸਦੀ ਅਤੇ 18 ਫ਼ੀਸਦੀ ਦੇ ਨਵੇਂ ਸਲੈਬ ਲਾਗੂ ਹੋਣਗੇ, ਜੋ 22 ਸਤੰਬਰ 2025 ਤੋਂ ਪ੍ਰਭਾਵੀ ਹੋਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਸੀ ਕਿ ਜੀਐਸਟੀ ਵਿੱਚ ਇਹ ਸੁਧਾਰ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਬਣਾਉਣ ਲਈ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਨਵੀਆਂ ਦਰਾਂ ਦੇ ਲਾਭਾਂ ਬਾਰੇ ਗੱਲ ਕਰ ਚੁੱਕੇ ਹਨ। ਨਾਲ ਹੀ ਉਹ 'ਵੋਕਲ ਫੋਰ ਲੋਕਲ' ਅਤੇ 'ਆਤਮਨਿਰਭਰ ਭਾਰਤ' ਦੀ ਵਕਾਲਤ ਕਰਦੇ ਆ ਰਹੇ ਹਨ। ਅੱਜ ਦੇ ਸੰਬੋਧਨ ਵਿੱਚ ਇਹ ਮੁੱਦੇ ਵੀ ਸ਼ਾਮਲ ਹੋ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੂਹ ਵਿਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੇਕਾਬੂ ਕਾਰ, 4 ਸਾਧੂਆਂ ਦੀ ਮੌਤ
NEXT STORY