ਕੋਲਕਾਤਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ 'ਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸ਼ਨੀਵਾਰ ਰਾਤ ਕੋਲਕਾਤਾ ਪਹੁੰਚੇ ਅਤੇ ਅਗਲੇ ਦਿਨ ਸੂਬੇ 'ਚ ਚਾਰ ਰੈਲੀਆਂ ਨੂੰ ਸੰਬੋਧਨ ਕਰਨਗੇ। ਮੋਦੀ ਝਾਰਖੰਡ ਤੋਂ ਇੱਥੇ ਪਹੁੰਚੇ ਅਤੇ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਸਖ਼ਤ ਸੁਰੱਖਿਆ ਵਿਚਕਾਰ ਸੜਕ ਮਾਰਗ ਰਾਹੀਂ ਰਾਜ ਭਵਨ ਗਏ।
ਇਹ ਵੀ ਪੜ੍ਹੋ- ਵਿਅਕਤੀ ਨੇ ਆਪਣੀ ਪਤਨੀ, ਸੱਸ ਤੇ ਦੋ ਬੱਚਿਆਂ ਦਾ ਬੇਰਿਹਮੀ ਨਾਲ ਕੀਤਾ ਕਤਲ
ਉਹ ਐਤਵਾਰ ਨੂੰ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ, ਹਾਵੜਾ ਦੇ ਪੰਚਲਾ ਅਤੇ ਹੁਗਲੀ ਜ਼ਿਲ੍ਹੇ ਦੇ ਚਿਨਸੂਰਾ ਅਤੇ ਪਰਸੁਰਾ 'ਚ ਚੋਣ ਰੈਲੀਆਂ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਰਾਜ ਭਵਨ ਵਿੱਚ ਰਾਜਪਾਲ ਸੀਵੀ ਆਨੰਦ ਬੋਸ ਨੇ ਸਵਾਗਤ ਕੀਤਾ। ਇਸ ਮਹੀਨੇ ਇਹ ਦੂਜੀ ਵਾਰ ਹੈ ਜਦੋਂ ਮੋਦੀ ਕੋਲਕਾਤਾ ਦਾ ਦੌਰਾ ਕਰ ਰਹੇ ਹਨ।
ਇਹ ਵੀ ਪੜ੍ਹੋ- ਮੌਲਵੀ ਨੇ ਲੜਕੀ ਨਾਲ ਕੀਤਾ ਜ਼ਬਰ-ਜਨਾਹ ਤੇ ਬਣਾਈ ਅਸ਼ਲੀਲ ਵੀਡੀਓ, ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਉਹ 2 ਮਈ ਨੂੰ ਕੋਲਕਾਤਾ ਪਹੁੰਚੇ ਸਨ ਅਤੇ ਰਾਜ ਭਵਨ 'ਚ ਰਾਤ ਬਿਤਾਉਣ ਤੋਂ ਬਾਅਦ ਅਗਲੇ ਦਿਨ ਉਨ੍ਹਾਂ ਕ੍ਰਿਸ਼ਨਾਨਗਰ, ਪੂਰਬਾ ਬਰਧਮਾਨ ਅਤੇ ਬੋਲਪੁਰ ਲੋਕ ਸਭਾ ਹਲਕਿਆਂ 'ਚ ਰੈਲੀਆਂ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਖੁੱਲ੍ਹਣਗੇ ਬਦਰੀਨਾਥ ਧਾਮ ਦੇ ਕਪਾਟ, ਵੱਡੀ ਗਿਣਤੀ 'ਚ ਪਹੁੰਚਣਗੇ ਸ਼ਰਧਾਲੂ
NEXT STORY