ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁੱਕਰਵਾਰ ਨੂੰ ਇੱਥੇ ਆਪਣੇ ਸਰਕਾਰੀ ਰਿਹਾਇਸ਼ 'ਤੇ ਉੱਤਰ ਪ੍ਰਦੇਸ਼ ਦੇ ਕਰੀਬ 40 ਭਾਜਪਾ ਸੰਸਦ ਮੈਂਬਰਾਂ ਨਾਲ ਬੈਠਕ ਕਰਨ ਦੀ ਸੰਭਾਵਨਾ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਪ੍ਰਸਤਾਵਿਤ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਇਸ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦ ਦੇ ਜਾਰੀ ਸ਼ੀਤਕਾਲੀਨ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਵੱਖ-ਵੱਖ ਸੂਬਿਆਂ ਦੇ ਭਾਜਪਾ ਸੰਸਦ ਮੈਂਬਰਾਂ ਨਾਲ ਇਹ ਚੌਥੀ ਬੈਠਕ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੋਦੀ ਪੂਰਬੀ ਉੱਤਰੀ ਰਾਜਾਂ, ਦੱਖਣੀ ਰਾਜਾਂ ਅਤੇ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨਾਲ ਬੈਠਕ ਕਰ ਚੁੱਕੇ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਕਰੀਬ 40 ਭਾਜਪਾ ਸੰਸਦ ਮੈਂਬਰਾਂ ਨਾਲ ਬੈਠਕ ਲੱਗਭੱਗ ਤੈਅ ਹੈ ਅਤੇ ਪ੍ਰਦੇਸ਼ ਦੇ ਬਾਕੀ ਸੰਸਦ ਮੈਂਬਰਾਂ ਨਾਲ ਬਾਅਦ ਵਿੱਚ ਬੈਠਕ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦਿੱਲੀ ਦੀ ਸਰਕਾਰ ਹਟੇਗੀ, ਤਾਂ ਹੀ ਰੋਜ਼ਗਾਰ ਮਿਲੇਗਾ: ਰਾਹੁਲ
NEXT STORY