ਨਵੀਂ ਦਿੱਲੀ- ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਅੱਜ ਯਾਨੀ ਬੁੱਧਵਾਰ ਨੂੰ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਐੱਸ) ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਹਨ। ਸੀਸੀਐੱਸ ਦੀ ਇਹ ਦੂਜੀ ਮੀਟਿੰਗ ਹੈ, ਪਹਿਲੀ ਮੀਟਿੰਗ ਪਹਿਲਗਾਮ ਹਮਲੇ ਦੇ ਅਗਲੇ ਦਿਨ 23 ਅਪ੍ਰੈਲ ਨੂੰ ਹੋਈ ਸੀ। ਸੀਸੀਐੱਸ ਦੀ ਬੈਠਕ ਦੇ ਤੁਰੰਤ ਬਾਅਦ ਕੈਬਨਿਟ ਕਮੇਟੀ ਆਨ ਪਾਰਲਿਆਮੈਂਟਰੀ ਅਫੇਅਰਜ਼ (ਸੀਸੀਪੀਏ) ਦੀ ਮੀਟਿੰਗ ਹੋਵੇਗੀ। ਇਸ ਕਮੇਟੀ ਨੂੰ ਸੁਪਰ ਕੈਬਨਿਟ ਵੀ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਆਰਥਿਕ ਮਾਮਲਿਆਂ ਦੀ ਕਮੇਟੀ ਅਤੇ ਕੇਂਦਰੀ ਕੈਬਨਿਟ ਦੀ ਬੈਠਕ ਹੋਵੇਗੀ।
ਇਹ ਵੀ ਪੜ੍ਹੋ : PM ਮੋਦੀ ਨੇ ਫੌਜ ਨੂੰ ਦੇ ਦਿੱਤੇ ਹੁਕਮ, ਕਿਹਾ-ਅੱਤਵਾਦ ਦਾ ਕਰ ਦਿਓ ਖਾਤਮਾ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਅਤੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਅਨਿਲ ਚੌਹਾਨ ਨਾਲ ਡੇਢ ਘੰਟੇ ਹਾਈ ਲੇਵਲ ਮੀਟਿੰਗ ਕੀਤੀ। ਇਸ ਦੌਰਾਨ ਪੀ.ਐੱਮ. ਮੋਦੀ ਨੇ ਫ਼ੌਜਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਅੱਤਵਾਦ ਖ਼ਿਲਾਫ਼ ਐਕਸ਼ਨ ਦੀ ਯੋਜਨਾ ਵੀ ਫ਼ੌਜ ਹੀ ਤਿਆਰ ਕਰੇਗੀ। ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਦਰਜਨਾਂ ਲੋਕ ਜ਼ਖਮੀ ਵੀ ਹੋਏ। ਇਸ ਨੂੰ ਹਾਲ ਹੀ ਦੇ ਸਾਲਾਂ 'ਚ ਸਭ ਤੋਂ ਘਾਤਕ ਅੱਤਵਾਦੀ ਹਮਲਿਆਂ 'ਚੋਂ ਇੱਕ ਮੰਨਿਆ ਜਾਂਦਾ ਹੈ। ਹਮਲੇ ਤੋਂ ਬਾਅਦ, ਘਾਟੀ 'ਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਹਮਲੇ 'ਚ ਸ਼ਾਮਲ ਅੱਤਵਾਦੀਆਂ ਦੀ ਭਾਲ ਜਾਰੀ ਹੈ। ਇਸ ਦੇ ਲਈ ਸੁਰੱਖਿਆ ਬਲ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਇਸ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ 'ਤੇ ਕਈ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ-ਧੀ ਨਾਲ ਸਮੂਹਿਕ ਜਬਰ ਜ਼ਿਨਾਹ, ਫਿਰ ਮਾਸੂਮ ਦਾ ਗਲਾ ਘੁੱਟ ਕਰ'ਤਾ ਕਤਲ
NEXT STORY