ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਆਧਾਰਤ ਫਿਲਮ 'ਪੀ.ਐੱਮ. ਨਰਿੰਦਰ ਮੋਦੀ' ਦੀ ਰਿਲੀਜ਼ ਮਾਮਲੇ 'ਚ ਬਾਂਬੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਪਟੀਸ਼ਨ ਦੀ ਤੁਰੰਤ ਸੁਣਵਾਈ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਬਾਂਬੇ ਹਾਈ ਕੋਰਟ ਨੇ ਵਿਵੇਕ ਓਬਰਾਏ ਅਭਿਨੀਤ ਫਿਲਮ ਦੀ ਰਿਲੀਜ਼ ਮਾਮਲੇ 'ਤੇ ਦਖਲਅੰਦਾਜ਼ੀ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ।
ਇਕ ਐਡਵੋਕੇਟ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕੀਤਾ ਸੀ ਪਰ ਉਹ ਬੈਂਚ ਨੂੰ ਤੁਰੰਤ ਸੁਣਵਾਈ ਲਈ ਸਹਿਮਤ ਕਰਵਾਉਣ 'ਚ ਅਸਫ਼ਲ ਰਹੇ। ਕਾਂਗਰਸ ਬੁਲਾਰੇ ਅਮਨ ਪੰਵਾਰ ਨੇ ਵੀ 'ਪੀ.ਐੱਮ. ਮੋਦੀ' ਦੀ ਰਿਲੀਜ਼ 'ਤੇ ਰੋਕ ਸੰਬੰਧੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦਾ ਵਿਸ਼ੇਸ਼ ਜ਼ਿਕਰ ਵੀਰਵਾਰ ਨੂੰ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂੰ ਸਿੰਘਵੀ ਨੇ ਕੀਤਾ ਸੀ। ਉਨ੍ਹਾਂ ਨੇ ਜੱਜ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕੀਤਾ ਸੀ, ਜਿਸ ਤੋਂ ਬਾਅਦ ਕੋਰਟ ਨੇ 8 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਸੀ। ਕੋਰਟ ਨੇ ਕਿਹਾ ਸੀ,''ਅਸੀਂ ਇਸ ਬਾਓਪਿਕ ਦੀ ਰਿਲੀਜ਼ ਟਾਲਣ ਸੰਬੰਧੀ ਅਪੀਲ 'ਤੇ 8 ਅਪ੍ਰੈਲ (ਸੋਮਵਾਰ) ਨੂੰ ਸੁਣਵਾਈ ਕਰਾਂਗੇ।''
ਪ੍ਰਿਯੰਕਾ ਨੇ ਹੱਥੀਂ ਚੁੱਕੇ ਬੇਹੋਸ਼ ਪੱਤਰਕਾਰ ਦੇ ਬੂਟ
NEXT STORY