ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਇਕ ਦਿਨ ਪਹਿਲਾਂ ਦੇਸ਼ ਵਿਚ ਕੋਵਿਡ-19 ਰੋਕੂ ਟੀਕਿਆਂ ਦੀਆਂ ਹੁਣ ਤੱਕ ਦਿੱਤੀਆਂ ਗਈਆਂ ਖ਼ੁਰਾਕਾਂ ਦੀ ਗਿਣਤੀ 100 ਕਰੋੜ ਨੂੰ ਪਾਰ ਕਰ ਗਈ ਸੀ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਇਕ ਲੇਖ ਵਿਚ ਇਸ ਪ੍ਰਾਪਤੀ ਨੂੰ ਇਤਿਹਾਸ ਸਿਰਜਣਾ ਦੱਸਿਆ ਹੈ। ਉਨ੍ਹਾਂ ਨੇ ਭਾਰਤ ਦੀ ਕੋਵਿਡ-19 ਰੂਕੋ ਟੀਕਾਕਰਨ ਮੁਹਿੰਮ ਨੂੰ "ਚਿੰਤਾ ਤੋਂ ਭਰੋਸਾ" ਤੱਕ ਦੀ ਯਾਤਰਾ ਦੱਸਿਆ, ਜਿਸ ਨੇ ਦੇਸ਼ ਨੂੰ ਮਜ਼ਬੂਤਬਣਾਇਆ। ਨਾਲ ਹੀ ਇਸ ਦੀ ਸਫ਼ਲਤਾ ਦਾ ਸਿਹਰਾ ਟੀਕਿਆਂ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਦਿੱਤਾ।
ਇਹ ਵੀ ਪੜ੍ਹੋ : ਟੀਕਾਕਰਨ ਦਾ ਅੰਕੜਾ 100 ਕਰੋੜ ਦੇ ਪਾਰ ਪਹੁੰਚਣ ’ਤੇ ਬੋਲੇ PM ਮੋਦੀ- ਭਾਰਤ ਨੇ ਰਚਿਆ ਇਤਿਹਾਸ
ਦੱਸਣਯੋਗ ਹੈ ਕਿ ਦੇਸ਼ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ ਨੂੰ ਹੋਈ ਸੀ ਅਤੇ ਇਸ ਦੇ ਪਹਿਲੇ ਪੜਾਅ ’ਚ ਸਿਹਤ ਕਰਮੀਆਂ ਨੂੰ ਟੀਕੇ ਲਾਏ ਗਏ ਸਨ। ਇਸ ਤੋਂ ਬਾਅਦ 2 ਫਰਵਰੀ ਤੋਂ ਮੋਹਰੀ ਮੋਰਚੇ ਦੇ ਕਰਮੀਆਂ ਦਾ ਟੀਕਾਕਰਨ ਸ਼ੁਰੂ ਹੋਇਆ ਸੀ। ਟੀਕਾਕਰਨ ਮੁਹਿੰਮ ਦਾ ਅਗਲਾ ਪੜਾਅ ਇਕ ਮਾਰਚ ਤੋਂ ਸ਼ੁਰੂ ਹੋਇਆ, ਜਿਸ ’ਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਗੰਭੀਰ ਬੀਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕੇ ਲਗਾਉਣੇ ਸ਼ੁਰੂ ਕੀਤੇ ਗਏ। ਦੇਸ਼ ’ਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੀ ਟੀਕਾਕਰਨ ਇਕ ਅਪ੍ਰੈਲ ਤੋਂ ਸ਼ੁਰੂ ਹੋਇਆ ਸੀ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦਾ ਟੀਕਾਕਰਨ ਇਕ ਮਈ ਤੋਂ ਸ਼ੁਰੂ ਹੋਇਆ। ਕੋਰੋਨਾ ਰੋਕੂ ਟੀਕਿਆਂ ਦੀ ਹੁਣ ਤੱਕ ਦਿੱਤੀਆਂ ਗਈਆਂ ਖੁਰਾਕਾਂ ਦੀ ਗਿਣਤੀ ਵੀਰਵਾਰ ਨੂੰ 100 ਕਰੋੜ ਦੇ ਪਾਰ ਪਹੁੰਚ ਗਈ।
ਇਹ ਵੀ ਪੜ੍ਹੋ : ਸ਼ਰਮਨਾਕ! ਚਲਦੀ ਰੇਲ ’ਚ ਔਰਤ ਨਾਲ 40 ਮਿੰਟ ਤੱਕ ਹੋਇਆ ਜਬਰ-ਜ਼ਿਨਾਹ, ਯਾਤਰੀ ਬਣਾਉਂਦੇ ਰਹੇ ਵੀਡੀਓ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭਾਜਪਾ ਵਿਧਾਇਕ ਦੀ ਅਨੋਖੀ ਮੰਗ, ਬਿਹਾਰੀਆਂ ਨੂੰ ਸੁਰੱਖਿਆ ਲਈ ਦਿੱਤੀ ਜਾਵੇ ਏ.ਕੇ.-47
NEXT STORY