ਨਵੀਂ ਦਿੱਲੀ- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ 'ਪ੍ਰਚੰਡ' 31 ਮਈ ਤੋਂ 3 ਜੂਨ ਤੱਕ ਭਾਰਤ ਦੀ ਅਧਿਕਾਰਤ ਯਾਤਰਾ 'ਤੇ ਰਹਿਣਗੇ। ਪਿਛਲੇ ਸਾਲ ਦਸੰਬਰ 'ਚ ਅਹੁਦਾ ਸੰਭਾਲਣ ਮਗਰੋਂ ਦਹਲ ਦੀ ਇਹ ਪਹਿਲੀ ਦੋ-ਪੱਖੀ ਵਿਦੇਸ਼ੀ ਯਾਤਰਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਭਾਰਤ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਇੱਥੇ ਆਵੇਗਾ। ਯਾਤਰਾ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ-ਨੇਪਾਲ ਦੁਵੱਲੀ ਭਾਈਵਾਲੀ ਦੇ ਵੱਖ-ਵੱਖ ਖੇਤਰਾਂ 'ਤੇ ਚਰਚਾ ਕਰਨਗੇ।
ਅਧਿਕਾਰਤ ਬਿਆਨ ਮੁਤਾਬਕ ਦਹਿਲ ਆਪਣੀ ਯਾਤਰਾ ਦੌਰਾਨ ਉੱਜੈਨ ਅਤੇ ਇੰਦੌਰ ਵੀ ਜਾਣਗੇ। ਬਿਆਨ ਵਿਚ ਕਿਹਾ ਗਿਆ ਹੈ ਕਿ ਦਹਲ ਦੀ ਇਹ ਯਾਤਰਾ ਸਾਡੇ 'ਗੁਆਂਢੀ ਪਹਿਲੇ' ਨੀਤੀ ਨੂੰ ਅੱਗੇ ਵਧਾਉਣ 'ਚ ਭਾਰਤ ਅਤੇ ਨੇਪਾਲ ਵਿਚਾਲੇ ਨਿਯਮਿਤ ਰੂਪ ਨਾਲ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਪਰੰਪਰਾ ਨੂੰ ਜਾਰੀ ਰੱਖਦੀ ਹੈ। ਸਹਿਯੋਗ ਦੇ ਸਾਰੇ ਖੇਤਰਾਂ ਵਿਚ ਪਿਛਲੇ ਕੁਝ ਸਾਲਾਂ ਵਿਚ ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸਬੰਧ ਕਾਫੀ ਮਜ਼ਬੂਤ ਹੋਏ ਹਨ। ਦਹਲ ਦੀ ਇਹ ਯਾਤਰਾ ਦੋ-ਪੱਖੀ ਹਿੱਤਾਂ ਨੂੰ ਹੱਲਾ-ਸ਼ੇਰੀ ਦੇਣ, ਸਬੰਧਾਂ ਨੂੰ ਵਧਾਉਣ ਅਤੇ ਸਰਹੱਦ ਨਾਲ ਸਬੰਧਤ ਹੋਰ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਹੈ।
ਖ਼ਰਾਬ ਮੌਸਮ ਕਾਰਨ ਲਗਾਤਾਰ ਦੂਜੇ ਦਿਨ ਮੁਲਤਵੀ ਰਹੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ
NEXT STORY