ਨਵੀਂ ਦਿੱਲੀ— ਦਿੱਲੀ ਪੁਲਸ ਨੂੰ ਆਈ ਇਕ ਫੋਨ ਕਾਲ ਵਿਚ ਪ੍ਰਧਾਨ ਮੰਤਰੀ ਦੇ ਰਿਹਾਇਸ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਇਸ ਦੇ ਨਾਲ ਹੀ ਰਾਜੀਵ ਚੌਕ ਮੈਟਰੋ ਸਟੇਸ਼ਨ ਅਤੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਇਹ ਕਾਲ ਫਰਜ਼ੀ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਸ ਕੰਟ੍ਰੋਲ ਰੂਮ 'ਚ ਬੁੱਧਵਾਰ ਦੀ ਸਵੇਰੇ 8.30 ਵਜੇ ਇਹ ਕਾਲ ਆਈ।
ਅਧਿਕਾਰੀ ਨੇ ਦੱਸਿਆ ਕਿ ਕਾਲ ਵਿਚ ਜਿਨ੍ਹਾਂ ਸਥਾਨਾਂ ਦਾ ਜ਼ਿਕਰ ਕੀਤਾ ਗਿਆ ਸੀ। ਉਥੇ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦੇ ਮਗਰੋਂ ਪਤਾ ਲੱਗਿਆ ਕਿ ਇਹ ਕਾਲ ਫਰਜ਼ੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਫੋਨ ਕਾਲ ਉੱਤਰੀ ਪੱਛਮੀ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਮੋਬਾਇਲ ਦੇ ਜ਼ਰੀਏ ਕੀਤਾ ਗਿਆ ਸੀ। ਕਾਲ ਕੀਤੇ ਜਾਣ ਤੋਂ ਤੁਰੰਤ ਬਾਅਦ ਫੋਨ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਕਾਲ ਕਰਨ ਵਾਲੇ ਵਿਅਕਤੀ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਸ਼ਹਿਰ ਦੀ ਪੁਲਸ ਨੂੰ ਇਸੇ ਤਰ੍ਹਾਂ ਦੀ ਫੋਨ ਕਾਲ ਪਿਛਲੇ ਹਫਤੇ ਵੀ ਮਿਲੀ ਸੀ ਜਿਸ ਵਿਚ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ।
ਐੱਚ. ਪੀ. ਸੀ. ਐੱਲ. ਦੀ 51 ਫੀਸਦੀ ਹਿੱਸੇਦਾਰੀ ਖਰੀਦੇਗੀ ਓ. ਐੱਨ. ਜੀ. ਸੀ.
NEXT STORY