ਨਵੀਂ ਦਿੱਲੀ—ਦੇਸ਼ 'ਚ ਲੋਕਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਕਰਵਾਉਣ ਦੇ ਵਿਸ਼ੇ 'ਤੇ ਬੁੱਧਵਾਰ ਨੂੰ ਬੁਲਾਈ ਗਈ ਸਰਵਦਲੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨਾਲ ਉਨ੍ਹਾਂ ਦੀ ਬੈਠਕ ਵਧੀਆ ਰਹੀ। ਪ੍ਰਧਾਨ ਮੰਤਰੀ ਨੇ ਇਕ ਟਵੀਟ 'ਚ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਕਈ ਮੁੱਦਿਆਂ 'ਤੇ ਚਰਚਾ ਹੋਈ।

ਮੈਂ ਕਈ ਨੇਤਾਵਾਂ ਨੂੰ ਉਨ੍ਹਾਂ ਦੀ ਸਲਾਹ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੁੱਦੇ 'ਤੇ ਸਰਬਸੰਮਤੀ ਬਣਾਉਣ ਲਈ ਸਾਰੇ ਰਾਜਨੀਤਿਕ ਦਲਾਂ ਦੇ ਪ੍ਰਮੁੱਖਾਂ ਦੀ ਇਕ ਬੈਠਕ ਬੁਲਾਈ ਸੀ ਅਤੇ ਇਸ 'ਚ 40 ਦਲਾਂ ਨੂੰ ਬੁਲਾਇਆ ਗਿਆ ਸੀ। ਪਰ 21 ਪਾਰਟੀਆਂ ਹੀ ਇਸ ਬੈਠਕ 'ਚ ਸ਼ਾਮਲ ਹੋਈਆਂ ਜਦਕਿ ਤਿੰਨ ਨੇ ਲਿਖਿਤ 'ਚ ਇਸ ਵਿਸ਼ੇ 'ਤੇ ਆਪਣੇ ਵਿਚਾਰ ਸਾਂਝਾ ਕੀਤੇ।
ਆਈ. ਈ. ਡੀ. ਬਣਾਉਣ ਵਾਲਾ ਗਿਰੋਹ ਬੇਨਕਾਬ, 5 ਗ੍ਰਿਫਤਾਰ
NEXT STORY