ਕੰਨੌਜ- ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਤਿਰਵਾ ਖੇਤਰ 'ਚ ਇਕ ਸਰਕਾਰੀ ਪ੍ਰਾਇਮਰੀ ਸਕੂਲ 'ਚ ਪ੍ਰਿੰਸੀਪਲ ਦੇ ਮੇਜ਼ 'ਤੇ ਸੌਣ ਅਤੇ ਜਮਾਤ 'ਚ ਵਿਦਿਆਰਥੀਆਂ ਦੇ ਮੋਬਾਈਲ ਫੋਨ 'ਤੇ ਗੇਮ ਖੇਡਣ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਸ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਬਲਾਕ ਸਿੱਖਿਆ ਅਧਿਕਾਰੀ ਵਿਪਿਨ ਚੌਧਰੀ ਨੇ ਮੰਗਲਵਾਰ ਨੂੰ ਦੱਸਿਆ ਕਿ 'ਫੇਸਬੁੱਕ' ਅਤੇ ਕਈ ਹੋਰ ਸੋਸ਼ਲ ਮੀਡੀਆ ਮੰਚਾਂ 'ਤੇ ਇਕ ਵੀਡੀਓ ਪ੍ਰਸਾਰਿਤ ਹੋਇਆ ਹੈ, ਜਿਸ 'ਚ ਸਿਕਰੋਰੀ ਪਿੰਡ 'ਚ ਸਰਕਾਰੀ 'ਕੰਪੋਜਿਟ ਪ੍ਰਾਇਮਰੀ' ਸਕੂਲ ਦੇ ਪ੍ਰਿੰਸੀਪਲ ਜਿਤੇਂਦਰ ਕੁਮਾਰ ਮਿਸ਼ਰਾ ਮੇਜ਼ 'ਤੇ ਸੁੱਤੇ ਹੋਏ ਅਤੇ ਵਿਦਿਆਰਥੀ ਪੜ੍ਹਾਈ ਕਰਨ ਦੀ ਬਜਾਏ ਮੋਬਾਈਲ ਫੋਨ 'ਤੇ ਗੇਮ ਖੇਡਦੇ ਨਜ਼ਰ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਬਾਰੇ ਪ੍ਰਿੰਸੀਪਲ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਸ ਵਿਚ, ਪ੍ਰਿੰਸੀਪਲ ਨੇ ਦੱਸਿਆ ਕਿ ਸ਼ਾਇਦ ਜਮਾਤ 'ਚ ਬ੍ਰੇਕ ਦੌਰਾਨ ਨੀਂਦ ਆ ਗਈ ਅਤੇ ਇਸ ਦੌਰਾਨ ਕਿਸੇ ਨੇ ਵੀਡੀਓ ਬਣਾ ਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਪਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
NEXT STORY