ਨਵੀਂ ਦਿੱਲੀ : ਦੱਖਣੀ-ਪੂਰਬੀ ਦਿੱਲੀ ਦੇ ਜੈਤਪੁਰ ਇਲਾਕੇ 'ਚ ਇਕ ਵਿਆਹ ਸਮਾਗਮ ਲਈ ਕਿਰਾਏ 'ਤੇ ਲਈ ਗਈ ਇਕ ਨਿੱਜੀ ਬੱਸ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਮੁਤਾਬਕ ਘਟਨਾ ਦੇ ਸਮੇਂ ਬੱਸ 'ਚ ਕੋਈ ਨਹੀਂ ਸੀ ਅਤੇ ਇੰਜਣ 'ਚੋਂ ਧੂੰਆਂ ਨਿਕਲਦਾ ਦੇਖ ਕੇ ਡਰਾਈਵਰ ਤੁਰੰਤ ਗੱਡੀ 'ਚੋਂ ਉਤਰ ਗਿਆ। ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ, "ਅੱਜ ਸਵੇਰੇ 8.10 ਵਜੇ ਸਕੂਲ ਚੌਕ ਤੋਂ ਇੱਕ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਦੋ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ।" ਅਧਿਕਾਰੀ ਨੇ ਦੱਸਿਆ ਕਿ ਇਕ ਘੰਟੇ ਦੇ ਅੰਦਰ ਅੱਗ 'ਤੇ ਕਾਬੂ ਪਾ ਲਿਆ ਗਿਆ। ਪੁਲਸ ਨੇ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਸ਼ੱਕ ਜਤਾਇਆ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁੱਤ ਨੇ ਟਰਾਂਸਜੈਂਡਰ ਨਾਲ ਵਿਆਹ ਦਾ ਲਿਆ ਫੈਸਲਾ ਤਾਂ ਮਾਤਾ-ਪਿਤਾ ਨੇ ਕਰ ਲਈ ਖੁਦਕੁਸ਼ੀ
NEXT STORY