ਕੋਚੀ, (ਭਾਸ਼ਾ)- ਕੋਲਕਾਤਾ ਦੇ ਇਕ ਹਸਪਤਾਲ ਵਿਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਤੇ ਹੱਤਿਆ ਦੀ ਘਟਨਾ ਦੇ ਮੱਦੇਨਜ਼ਰ ਕੇਰਲ ਦੇ ਕੋਚੀ ਦੇ ਇਕ ਨਿੱਜੀ ਹਸਪਤਾਲ ਨੇ ਆਪਣੀਆਂ ਸਾਰੀਆਂ ਮਹਿਲਾ ਮੁਲਾਜ਼ਮਾਂ ਤੇ ਸੂਬੇ ਭਰ ਦੀਆਂ ਔਰਤਾਂ ਨੂੰ ਮਾਰਸ਼ਲ ਆਰਟ ਟਰੇਨਿੰਗ ਦੇਣ ਦਾ ਫੈਸਲਾ ਲਿਆ ਹੈ।
ਇਕ ਬਿਆਨ ਵਿਚ ਦੱਸਿਆ ਗਿਆ ਕਿ ‘ਵੀ. ਪੀ. ਐੱਸ. ਲਕੇਸ਼ੋਰ’ ਹਸਪਤਾਲ ਨੇ ਸੂਬੇ ਭਰ ’ਚ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਸ਼ੁਰੂਆਤੀ ਫੰਡ ਵਜੋਂ 50 ਲੱਖ ਰੁਪਏ ਰੱਖੇ ਹਨ। ਬਿਆਨ ’ਚ ਕਿਹਾ ਗਿਆ ਹੈ ਕਿ ਸਿਖਲਾਈ ਪ੍ਰੋਗਰਾਮ ਸਾਰੀਆਂ ਮਹਿਲਾ ਮੁਲਾਜ਼ਮਾਂ ਲਈ ਲਾਜ਼ਮੀ ਹੋਵੇਗਾ। ਮੈਨੇਜਮੈਂਟ ਵੱਲੋਂ ਇਹ ਕਦਮ ਆਪਣੇ ਮੁਲਾਜ਼ਮਾਂ ਲਈ ਇਕ ਸੁਰੱਖਿਅਤ ਮਾਹੌਲ ਬਣਾਉਣ ਲਈ ਹਸਪਤਾਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਬਦਲਾਪੁਰ 'ਚ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਤੇ ਬੰਬੇ ਹਾਈ ਕੋਰਟ ਨੇ ਲਿਆ ਖ਼ੁਦ ਨੋਟਿਸ, ਅੱਜ ਹੋਵੇਗੀ ਸੁਣਵਾਈ
NEXT STORY