ਮੁਜ਼ੱਫਰਪੁਰ (ਏਜੰਸੀ) - ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੀਤੇ ਦਿਨ ਸਵੇਰੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਇਕ ਪ੍ਰਾਈਵੇਟ ਸਕੂਲ ਦੇ ਸਾਹਮਣੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਉਕਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਨ੍ਹਾਂ ਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਇਕ ਨੋਟ ਵੀ ਸਕੂਲ ਨੜੇ ਛੱਡਿਆ ਹੈ, ਜੋ ਪੁਲਸ ਨੇ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ : ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ
ਇਸ ਮਾਮਲੇ ਦੀ ਜਾਂਚ ਕਰਦੇ ਹੋਏ ਮੁਜ਼ੱਫਰਪੁਰ ਦੀ ਡਿਪਟੀ ਸੁਪਰਡੈਂਟ ਆਫ਼ ਪੁਲਸ (ਪੱਛਮੀ) ਸੁਚਿੱਤਰਾ ਕੁਮਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਲੇ ਦੁਆਲੇ ਦੇ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਰੌਤੀ ਦੀ ਮੰਗ ਦੇ ਨਾਲ ਹੀ ਪੁਲਸ ਸਕੂਲ ਨਾਲ ਸਬੰਧਤ ਜ਼ਮੀਨੀ ਵਿਵਾਦ ਦੀ ਵੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਅਨੁਸਾਰ ਫਾਇਰਿੰਗ ਤੋਂ ਪਹਿਲਾਂ ਹਮਲਾਵਰਾਂ ਨੇ ਸਕੂਲ ਦੇ ਮੁੱਖ ਗੇਟ ’ਤੇ ਇਕ ਪੋਸਟਰ ਚਿਪਕਾਇਆ, ਜਿਸ ’ਚ 50 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ ’ਤੇ ਪ੍ਰਬੰਧਕਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਸੀ। ਸਕੂਲ ਦੀ ਸੀ. ਸੀ. ਟੀ. ਵੀ. ਫੁਟੇਜ ’ਚ ਹੈਲਮੇਟ ਪਹਿਨੀ ਕੁਝ ਮੋਟਰਸਾਈਕਲ ਸਵਾਰ ਗੇਟ ’ਤੇ ਫਿਰੌਤੀ ਦਾ ਨੋਟ ਚਿਪਕਾਉਂਦੇ ਤੇ ਗੋਲੀਆਂ ਚਲਾਉਂਦੇ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੂਲ 'ਚ ਖਰਾਬ ਖਾਣਾ ਖਾਣ ਕਾਰਨ 75 ਵਿਦਿਆਰਥੀ ਬੀਮਾਰ, 12 ਹਸਪਤਾਲ ਦਾਖਲ
NEXT STORY