ਹਰਿਆਣਾ- ਹਰਿਆਣਾ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ 1680 ਗੈਰ-ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦਾ ਮੈਨੇਜਮੈਂਟ ਇਨਫਾਰਮੇਸ਼ਨ ਸਿਸਟਮ (MIS) ਪੋਰਟਲ ਬੰਦ ਕਰ ਦਿੱਤਾ ਹੈ। ਸਰਕਾਰ ਵਲੋਂ ਉਨ੍ਹਾਂ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਨੇ ਰਾਈਟ ਟੂ ਐਜੂਕੇਸ਼ਨ (RTE) ਤਹਿਤ ਖਾਲੀ ਸੀਟਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। ਉੱਥੇ ਹੀ ਇਨ੍ਹਾਂ ਸਕੂਲਾਂ ਵਿਚ ਅਜੇ ਦਾਖ਼ਲਾ ਪ੍ਰਕਿਰਿਆ ਨੂੰ ਵੀ ਰੋਕਿਆ ਗਿਆ ਹੈ। ਇਸ ਸਮੇਂ ਇਨ੍ਹਾਂ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਲਿਵਿੰਗ ਸਰਟੀਫ਼ਿਕੇਟ ਦਿੱਤਾ ਜਾ ਰਿਹਾ ਹੈ, ਤਾਂ ਕਿ ਵਿਦਿਆਰਥੀ ਦੂਜੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਦਾਖ਼ਲਾ ਲੈ ਸਕਣ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਸਿੱਖਿਆ ਵਿਭਾਗ ਵਲੋਂ ਪ੍ਰਦੇਸ਼ ਦੇ ਕਰੀਬ 10,744 ਸਕੂਲਾਂ ਦੀ ਜਾਂਚ ਦੌਰਾਨ ਕੀਤੀ ਗਈ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਜਲਦ 1680 ਸਕੂਲਾਂ ਨੂੰ ਮੈਨੇਜਮੈਂਟ ਇਨਫਾਰਮੇਸ਼ਨ ਸਿਸਟਮ ਪੋਰਟਲ ਨੂੰ ਪੂਰੀ ਤਰ੍ਹਾਂ ਹਟਾ ਦੇਵੇਗਾ।
ਸਿੱਖਿਆ ਵਿਭਾਗ ਪ੍ਰਦੇਸ਼ ਦੇ ਪ੍ਰਾਈਵੇਟ ਸਕੂਲਾਂ ਵਿਚ ਪਾਤਰ ਬੱਚਿਆਂ ਦਾ RTE ਤਹਿਤ ਦਾਖ਼ਲਾ ਕਰਨਾ ਚਾਹੁੰਦਾ ਹੈ। ਜਿਸ ਲਈ 10,744 ਨਿੱਜੀ ਸਕੂਲਾਂ ਤੋਂ ਖਾਲੀ ਸੀਟਾਂ ਦੀ ਜਾਣਕਾਰੀ ਮੰਗੀ ਗਈ ਸੀ। ਨਾਲ ਹੀ ਇਨ੍ਹਾਂ ਸਕੂਲਾਂ ਤੋਂ ਮਾਨਤਾ ਨੂੰ ਲੈ ਕੇ ਦਸਤਾਵੇਜ਼ ਵੀ ਮੰਗੇ ਸਨ। ਇਨ੍ਹਾਂ ਵਿਚੋਂ 9064 ਸਕੂਲਾਂ ਨੇ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਹੈ। ਹੁਣ ਵਿਭਾਗ ਵਲੋਂ ਇਨ੍ਹਾਂ ਦੀ ਮਾਨਤਾ ਨਾਲ ਜੁੜੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ। ਹੁਣ ਤੱਕ 6905 ਸਕੂਲਾਂ ਦੀ ਹੀ ਵੈਰੀਫਿਕੇਸ਼ਨ ਦਾ ਕੰਮ ਪੂਰਾ ਹੋ ਸਕਿਆ ਹੈ।
ਹਨੀਮੂਨ 'ਤੇ ਪਤੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਹੋਈ ਸੋਨਮ ਦੇ ਪਿਤਾ ਦਾ ਵੱਡਾ ਬਿਆਨ ; 'ਮੇਰੀ ਧੀ ਨੂੰ ਪੁਲਸ...'
NEXT STORY