ਭੋਪਾਲ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸਥਿਤ ਜੇਕੇ ਮੈਡੀਕਲ ਯੂਨੀਵਰਸਿਟੀ, ਐਲਐਨਸੀਟੀ ਯੂਨੀਵਰਸਿਟੀ, ਜੇਕੇ ਹਸਪਤਾਲ ਅਤੇ ਐਲਐਨ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਸੂਤਰਾਂ ਦੇ ਮੁਤਾਬਕ ਅੱਜ ਬੁੱਧਵਾਰ ਸਵੇਰੇ ਕਰੀਬ 10 ਵਜੇ ਸਬੰਧਤ ਸੰਸਥਾਵਾਂ ਦੇ ਅਧਿਕਾਰਤ ਈਮੇਲ ਆਈਡੀ ਤੋਂ ਇਕ ਧਮਕੀ ਵਾਲਾ ਈਮੇਲ ਆਇਆ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿਚ ਕਰੀਬ 21 ਬੰਬ ਰੱਖੇ ਗਏ ਹਨ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸਲਾਮੀ ਸਮੇਂ ਮੁਤਾਬਕ ਜ਼ੁਹਰ ਦੀ ਨਮਾਜ਼ ਤੋਂ ਬਾਅਦ ਦੁਪਹਿਰ ਕਰੀਬ 1.30 ਵਜੇ ਲੜੀਵਾਰ ਧਮਾਕੇ ਕੀਤੇ ਜਾਣਗੇ। ਇਸ ਦੀ ਸੂਚਨਾ ਮਿਲਣ 'ਤੇ ਪੁਲਸ, ਬੰਬ ਨਿਰੋਧਕ ਦਸਤੇ ਅਤੇ ਡਾੱਗ ਦਸਤੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਸਾਰੀਆਂ ਟੀਮਾਂ ਨੇ ਅਹਾਤਿਆਂ ਦੀ ਪੂਰੀ ਤਰੀਕੇ ਨਾਲ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਸਾਵਧਾਨੀ ਦੇ ਤੌਰ 'ਤੇ ਹਸਪਤਾਲ ਅਤੇ ਕਾਲਜ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ, ਜਿਸ ਕਾਰਨ ਥੋੜ੍ਹੀ ਦੇਰ ਲਈ ਦਹਿਸ਼ਤ ਫੈਲ ਗਈ। ਮੁੱਢਲੀ ਜਾਂਚ ਵਿਚ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਹਾਲਾਂਕਿ ਸੁਰੱਖਿਆਂ ਏਜੰਸੀਆਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਪੁਲਸ ਵਲੋਂ ਧਮਕੀ ਦੀ ਈਮੇਲ ਭੇਜਣ ਵਾਲੇ ਸ਼ਖ਼ਸ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਸ਼ਹਿਰ ਦੇ ਵੱਖ-ਵੱਖ ਅਦਾਰਿਆਂ, ਜਿਨ੍ਹਾਂ ਵਿਚ ਪੀਪਲਜ਼ ਯੂਨੀਵਰਸਿਟੀ, ਮੈਟਰੋਲੋਜੀ ਦਫ਼ਤਰ ਅਤੇ ਏਮਜ਼ ਹਸਪਤਾਲ ਸ਼ਾਮਲ ਹਨ, ਨੂੰ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਿਨ੍ਹਾਂ ਦੀ ਜਾਂਚ ਅਜੇ ਤੱਕ ਜਾਰੀ ਹੈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਲਮ ਦੀ ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ ਦੇ ਕਾਰਨਾਂ ਦੀ ਕੀਤੀ ਜਾਵੇ ਜਾਂਚ : CM ਰੇਖਾ ਗੁਪਤਾ
NEXT STORY