ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦਾ ਮੁੱਦਾ ਤੂਲ ਫੜ ਰਿਹਾ ਹੈ, ਹੁਣ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵੀ ਇਸ ਮਾਮਲੇ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਉਹ ਐਤਵਾਰ ਦੇਰ ਰਾਤ ਮ੍ਰਿਤਕ ਕਿਸਾਨਾਂ ਨੂੰ ਮਿਲਣ ਲਈ ਰਵਾਨਾ ਹੋਈ। ਹਾਲਾਂਕਿ ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਉਸ ਦੇ ਲਖਨਊ ਸਥਿਤ ਘਰ 'ਤੇ ਹੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਪ੍ਰਿਯੰਕਾ ਗਾਂਧੀ ਲਖੀਮਪੁਰ ਲਈ ਰਵਾਨਾ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ, ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ
ਲਖਨਊ ਤੋਂ ਲਖੀਮਪੁਰ ਜਾਂਦੇ ਸਮੇਂ ਪ੍ਰਿਯੰਕਾ ਗਾਂਧੀ ਨੇ ਕਾਰ ਵਿੱਚ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਨੂੰ ਕੁਚਲਿਆ ਜਾ ਰਿਹਾ ਹੈ, ਕਿਸਾਨ ਕਈ ਮਹੀਨਿਆਂ ਤੋਂ ਆਪਣੀ ਆਵਾਜ਼ ਉਠਾ ਰਹੇ ਹਨ ਪਰ ਉਨ੍ਹਾਂ ਦੀ ਕੋਈ ਨਹੀਂ ਸੁਣ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗਲਤ ਹੋ ਰਿਹਾ ਹੈ ਪਰ ਸਰਕਾਰ ਸੁਣਨ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ- ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਦੇਸ਼ ਕਿਸਾਨਾਂ ਦਾ ਦੇਸ਼ ਹੈ ਅਤੇ ਦੇਸ਼ ਕਿਸਾਨਾਂ ਦੁਆਰਾ ਬਣਾਇਆ ਗਿਆ ਹੈ ਪਰ ਸਰਕਾਰ ਆਪਣਾ ਨੈਤਿਕ ਆਧਾਰ ਗੁਆ ਚੁੱਕੀ ਹੈ। ਮੈਂ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੀ ਹਾਂ, ਇਸ ਵਿੱਚ ਕੀ ਗਲਤ ਹੈ। ਜੇ ਤੁਸੀਂ ਮੈਨੂੰ ਰੋਕ ਰਹੇ ਹੋ, ਤਾਂ ਤੁਹਾਡੇ ਕੋਲ ਕੋਈ ਆਦੇਸ਼ ਜਾਂ ਵਾਰੰਟ ਹੋਣਾ ਚਾਹੀਦਾ ਹੈ ਪਰ ਜਦੋਂ ਮੈਂ ਇਸ ਬਾਰੇ ਸੀ.ਓ. ਨੂੰ ਬੁਲਾ ਕੇ ਪੁੱਛਿਆ ਤਾਂ ਉਸ ਕੋਲ ਕੋਈ ਵਾਜਬ ਜਵਾਬ ਨਹੀਂ ਸੀ।
ਲਖੀਮਪੁਰ ਖੀਰੀ 'ਚ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਬੰਦ
NEXT STORY