ਨਵੀਂ ਦਿੱਲੀ- ਕਾਂਗਰਸੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਕਿਹਾ ਕਿ ਕੁਝ ਹਫ਼ਤਿਆਂ ਵਿੱਚ ਸ਼ਹਿਰ ਦੇ ਸਾਰੇ ਆਵਾਰਾ ਕੁੱਤਿਆਂ ਨੂੰ ਸ਼ੈਲਟਰਾਂ ਵਿੱਚ ਭੇਜਣ ਦਾ ਕਦਮ ਉਨ੍ਹਾਂ ਨਾਲ ਬਹੁਤ ਹੀ ਅਣਮਨੁੱਖੀ ਵਿਵਹਾਰ ਹੋਵੇਗਾ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕੁੱਤੇ ਸਭ ਤੋਂ ਸੁੰਦਰ ਅਤੇ ਕੋਮਲ ਜੀਵ ਹਨ ਅਤੇ ਉਹ ਅਜਿਹੇ ਜ਼ਾਲਮਾਨਾ ਸਲੂਕ ਦੇ ਹੱਕਦਾਰ ਨਹੀਂ ਹਨ।
ਉਨ੍ਹਾਂ ਦੀ ਇਹ ਟਿੱਪਣੀ ਸੁਪਰੀਮ ਕੋਰਟ ਵੱਲੋਂ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ਦੇ ਅਧਿਕਾਰੀਆਂ ਨੂੰ ਸੜਕਾਂ ਤੋਂ ਸਾਰੇ ਆਵਾਰਾ ਜਾਨਵਰਾਂ ਨੂੰ ਜਿੰਨੀ ਜਲਦੀ ਹੋ ਸਕੇ ਸਥਾਈ ਤੌਰ 'ਤੇ ਸ਼ੈਲਟਰਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦੇਣ ਤੋਂ ਇੱਕ ਦਿਨ ਬਾਅਦ ਆਈ ਹੈ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਕੁਝ ਹਫ਼ਤਿਆਂ ਵਿੱਚ ਸ਼ਹਿਰ ਦੇ ਸਾਰੇ ਆਵਾਰਾ ਕੁੱਤਿਆਂ ਨੂੰ ਸ਼ੈਲਟਰਾਂ ਵਿੱਚ ਭੇਜਣਾ ਉਨ੍ਹਾਂ ਨਾਲ ਬਹੁਤ ਹੀ ਅਣਮਨੁੱਖੀ ਵਿਵਹਾਰ ਹੋਵੇਗਾ। ਉਨ੍ਹਾਂ ਨੂੰ ਰੱਖਣ ਲਈ ਕਾਫ਼ੀ ਸ਼ੈਲਟਰਾਂ ਨਹੀਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬੰਦ ਰਹਿਣਗੇ ਇਹ ਰੋਡ, ਜਾਰੀ ਹੋਇਆ ਰੂਟ ਪਲਾਨ, ਖੱਜਲ-ਖ਼ੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ
ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਸ਼ਹਿਰੀ ਵਾਤਾਵਰਣ ਵਿੱਚ ਜਾਨਵਰਾਂ ਨਾਲ ਦੁਰਵਿਵਹਾਰ ਅਤੇ ਬੇਰਹਿਮੀ ਕੀਤੀ ਜਾਂਦੀ ਹੈ। ਵਾਇਨਾਡ ਤੋਂ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਥਿਤੀ ਨੂੰ ਸੰਭਾਲਣ ਦਾ ਯਕੀਨੀ ਤੌਰ 'ਤੇ ਇੱਕ ਬਿਹਤਰ ਤਰੀਕਾ ਹੈ। ਕੋਈ ਮਨੁੱਖੀ ਤਰੀਕਾ ਲੱਭਿਆ ਜਾ ਸਕਦਾ ਹੈ ਜਿਸ ਵਿੱਚ ਇਨ੍ਹਾਂ ਮਾਸੂਮ ਜਾਨਵਰਾਂ ਦੀ ਦੇਖਭਾਲ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕੁੱਤੇ ਸਭ ਤੋਂ ਸੁੰਦਰ ਅਤੇ ਕੋਮਲ ਜੀਵ ਹਨ, ਉਹ ਅਜਿਹੇ ਜ਼ਾਲਮ ਸਲੂਕ ਦੇ ਹੱਕਦਾਰ ਨਹੀਂ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨਿਰਦੇਸ਼ ਦਿੱਤਾ ਕਿ ਦਿੱਲੀ ਸਰਕਾਰ ਅਤੇ ਗੁਰੂਗ੍ਰਾਮ, ਨੋਇਡਾ ਅਤੇ ਗਾਜ਼ੀਆਬਾਦ ਦੀਆਂ ਨਗਰਪਾਲਿਕਾ ਸੰਸਥਾਵਾਂ ਸਾਰੇ ਅਵਾਰਾ ਜਾਨਵਰਾਂ ਨੂੰ ਹਟਾ ਕੇ ਉਨ੍ਹਾਂ ਨੂੰ ਆਸਰਾ ਸਥਾਨਾਂ ਵਿੱਚ ਰੱਖਣ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ ਮਹਾਦੇਵਨ ਦੇ ਬੈਂਚ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੀ ਰੇਬੀਜ਼ ਦੀ ਸਮੱਸਿਆ, ਖਾਸ ਕਰਕੇ ਬੱਚਿਆਂ ਵਿੱਚ, ਬਹੁਤ ਗੰਭੀਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਮੇਂ ਦੇ ਨਾਲ ਕੁੱਤਿਆਂ ਲਈ ਆਸਰਾ ਸਥਾਨਾਂ ਦੀ ਗਿਣਤੀ ਵਧਾਉਣੀ ਪਵੇਗੀ। ਅਦਾਲਤ ਨੇ ਦਿੱਲੀ ਅਧਿਕਾਰੀਆਂ ਨੂੰ 6 ਤੋਂ 8 ਹਫ਼ਤਿਆਂ ਦੇ ਅੰਦਰ ਲਗਭਗ 5,000 ਕੁੱਤਿਆਂ ਲਈ ਆਸਰਾ ਸਥਾਨ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜ ਸਭਾ 'ਚ SIR 'ਤੇ ਚਰਚਾ ਨੂੰ ਲੈ ਕੇ ਭਿੜੇ ਖੜਗੇ ਤੇ ਨੱਢਾ, ਹੋਇਆ ਹੰਗਾਮਾ
NEXT STORY