ਨਵੀਂ ਦਿੱਲੀ- ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੋਂ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਉਹ ਇੱਥੋਂ ਹਟਣ ਵਾਲੇ ਨਹੀਂ। ਗਣਤੰਤਰ ਦਿਵਸ ਦੇ ਦਿਨ ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਰਹੱਦ 'ਤੇ ਭਾਰੀ ਬੈਰੀਕੇਡਿੰਗ ਕਰਦੇ ਹੋਏ ਲੋਹੇ ਦੀਆਂ ਛੜਾਂ ਲਗਾ ਦਿੱਤੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ਤੋਂ ਸਵਾਲ ਪੁੱਛਿਆ ਹੈ।
ਇਹ ਵੀ ਪੜ੍ਹੋ : ਰਾਹੁਲ ਨੇ ਮੋਦੀ ਸਰਕਾਰ 'ਤੇ ਬੋਲਿਆ ਹਮਲਾ, ਕਿਹਾ- ਪੁਲ ਬਣਾਓ, ਕੰਧਾਂ ਨਹੀਂ
ਪ੍ਰਿਯੰਕਾ ਨੇ ਮੰਗਲਵਾਰ ਨੂੰ ਟਵਿੱਟਰ 'ਤੇ 22 ਸਕਿੰਟ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਗਾਜ਼ੀਪੁਰ ਬਾਰਡਰ 'ਤੇ ਸੁਰੱਖਿਆ ਫ਼ੋਰਸਾਂ ਦੀ ਤਾਇਨਾਤੀ ਦਿੱਸ ਰਹੀ ਹੈ। ਕਈ ਲੇਅਰ ਦੀ ਬੈਰੀਕੇਡਿੰਗ ਤੋਂ ਬਾਅਦ ਉਸ 'ਚ ਕੰਡੀਲੀਆ ਤਾਰਾਂ ਵੀ ਲਾਈਆਂ ਗਈਆਂ ਹਨ। ਇਸ ਤੋਂ ਬਾਅਦ ਕਈ ਲੇਅਰ 'ਚ ਸੁਰੱਖਿਆ ਫ਼ੋਰਸ ਵੀ ਤਾਇਨਾਤ ਕੀਤੀ ਗਈ ਹੈ। ਪ੍ਰਿਯੰਕਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ,''ਪ੍ਰਧਾਨ ਮੰਤਰੀ ਜੀ, ਆਪਣੇ ਕਿਸਾਨਾਂ ਨਾਲ ਹੀ ਯੁੱਧ?''
ਇਹ ਵੀ ਪੜ੍ਹੋ : ਗਾਜ਼ੀਪੁਰ ਸਰਹੱਦ ਪਹੁੰਚੇ ਸੰਜੇ ਰਾਊਤ ਨੇ ਕਿਹਾ- ਮਹਾਰਾਸ਼ਟਰ ਸਰਕਾਰ ਕਿਸਾਨਾਂ ਨਾਲ
ਦੱਸਣਯੋਗ ਹੈ ਕਿ 26 ਜਨਵਰੀ ਨੂੰ ਜਿਸ ਤਰ੍ਹਾਂ ਨਾਲ ਦਿੱਲੀ 'ਚ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ, ਉਸ ਦੇ ਬਾਅਦ ਤੋਂ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਕਿਸਾਨਾਂ ਵਲੋਂ 6 ਫਰਵਰੀ ਨੂੰ ਚੱਕਾ ਜਾਮ ਕਰਨ ਦੀ ਗੱਲ ਕਹੀ ਗਈ ਹੈ। ਅਜਿਹੇ 'ਚ ਦਿੱਲੀ ਪੁਲਸ ਵਲੋਂ ਗਾਜ਼ੀਪੁਰ ਸਰਹੱਦ, ਟਿਕਰੀ ਸਰਹੱਦ ਅਤੇ ਸਿੰਘੂ ਸਰਹੱਦ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦਿੱਲੀ ਦੀਆਂ ਸਰਹੱਦਾਂ 'ਤੇ ਵਧਾਈ ਗਈ ਸੁਰੱਖਿਆ, ਸ਼ਹਿਰ 'ਚ ਕਈ ਮੁੱਖ ਸੜਕਾਂ 'ਤੇ ਲੱਗਾ ਜਾਮ
NEXT STORY