ਮੋਹਨਖੇੜਾ (ਧਾਰ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਢੇਰਾ ਨੇ ਅੱਜ ਮਹਿਲਾ ਰਾਖਵਾਂਕਰਨ ਅਤੇ ਜਾਤੀ ਆਧਾਰਿਤ ਮਰਦਮਸ਼ੁਮਾਰੀ ਦੇ ਮੁੱਦੇ ’ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਦੋਂ ਸੰਵਿਧਾਨ ਨੇ ਦੇਸ਼ ’ਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਤਾਂ ਸਰਕਾਰ ਜਾਤੀ ਆਧਾਰਿਤ ਮਰਦਮਸ਼ੁਮਾਰੀ ਕਿਉਂ ਨਹੀਂ ਕਰਵਾ ਰਹੀ ਹੈ? ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਆਦਿਵਾਸੀ ਬਹੁਤਾਤ ਵਾਲੇ ਧਾਰ ਜ਼ਿਲੇ ਦੇ ਮੋਹਨਖੇੜਾ ਦੇ ਦੌਰੇ ’ਤੇ ਆਈ ਪ੍ਰਿਯੰਕਾ ਨੇ ਆਪਣੇ ਸੰਬੋਧਨ ’ਚ ਆਦਿਵਾਸੀਆਂ ਅਤੇ ਔਰਤਾਂ ਨੂੰ ਕੇਂਦਰ ’ਚ ਰੱਖਿਆ।
ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਸਿੱਖਿਆ ਵਿਭਾਗ, ਸਕੂਲਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਉਨ੍ਹਾਂ ਮਹਿਲਾ ਰਾਖਵਾਂਕਰਨ ਮੁੱਦੇ ’ਤੇ ਪਾਰਟੀ ਦਾ ਰੁਖ਼ ਰੱਖਦੇ ਹੋਏ ਕਿਹਾ ਕਿ ਕਾਂਗਰਸ ਨੇ ਇਸ ਦਾ ਸਮਰਥਨ ਕੀਤਾ ਪਰ ਬਾਅਦ ’ਚ ਪਤਾ ਲੱਗਾ ਕਿ ਇਹ ਰਾਖਵਾਂਕਰਨ 10 ਸਾਲ ਬਾਅਦ ਲਾਗੂ ਹੋਵੇਗਾ ਅਤੇ ਇਸ ਤੋਂ ਪਹਿਲਾਂ ਜਾਤੀ ਆਧਾਰਿਤ ਮਰਦਮਸ਼ੁਮਾਰੀ ਅਤੇ ਹੱਦਬੰਦੀ ਜ਼ਰੂਰੀ ਹੈ। ਇਸੇ ਸਿਲਸਿਲੇ ’ਚ ਉਨ੍ਹਾਂ ਨੇ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਦੋਂ ਇਹ 10 ਸਾਲ ਬਾਅਦ ਲਾਗੂ ਹੋਵੇਗਾ ਤਾਂ ਇਸ ਦਾ ਮਤਲਬ ਕੀ ਹੈ। ਇਸੇ ਸਿਲਸਿਲੇ ’ਚ ਉਨ੍ਹਾਂ ਇੱਥੋਂ ਤਕ ਕਹਿ ਦਿੱਤਾ ਕਿ ਕੀ ਸਰਕਾਰ ਨੇ ਔਰਤਾਂ ਨੂੰ ਮਜ਼ਾਕ ਸਮਝਿਆ ਹੈ। ਉਨ੍ਹਾਂ ਨੇ ਲਗਾਤਾਰ ਔਰਤਾਂ ਦੇ ਹੱਕ ’ਚ ਅਪੀਲ ਕਰਦਿਆਂ ਕਿਹਾ ਕਿ ਇਹ ਰਾਖਵਾਂਕਰਨ ਔਰਤਾਂ ਦਾ ਹੱਕ ਹੈ।
ਇਹ ਵੀ ਪੜ੍ਹੋ : ICP ਅਟਾਰੀ ’ਤੇ 5 ਸਾਲ ਬਾਅਦ ਫੜਿਆ ਗਿਆ 2.55 ਕਿੱਲੋ ਸੋਨਾ, ਕਸਟਮ ਵਿਭਾਗ ਵੀ ਹੈਰਾਨ
ਉਨ੍ਹਾਂ ਨੇ ਔਰਤਾਂ ਦੇ ਮੁੱਦੇ ’ਤੇ ਸੂਬਾ ਸਰਕਾਰ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੱਧ ਪ੍ਰਦੇਸ਼ ਔਰਤਾਂ ਅਤੇ ਬੱਚੀਆਂ ਦੇ ਲਾਪਤਾ ਹੋਣ ਦੇ ਮਾਮਲੇ ’ਚ ਪਹਿਲੇ ਨੰਬਰ ’ਤੇ ਹੈ। ਪ੍ਰਿਯੰਕਾ ਨੇ ਮੋਹਨਖੇੜਾ ਨੇੜੇ ਸਥਿਤ ਅਮਕਾ-ਝਮਕਾ ਮੰਦਰ ਨਾਲ ਜੁੜੇ ਕ੍ਰਿਸ਼ਨ-ਰੁਕਮਣੀ ਪ੍ਰਸੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਣੀ ਰੁਕਮਣੀ ਨੇ ਕ੍ਰਿਸ਼ਨ ਨੂੰ ਦੁਨੀਆ ਭਰ ਦੇ ਕਲੰਕ ਤੋਂ ਬਚਾਉਣ ਲਈ ਰੱਥ ਦੇ ਘੋੜੇ ਦੀ ਕਮਾਨ ਆਪਣੇ ਹੱਥ ’ਚ ਲਈ, ਉਸੇ ਤਰ੍ਹਾਂ ਹੁਣ ਵੀ ਔਰਤਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਵਾਗਡੋਰ ਆਪਣੇ ਹੱਥ ’ਚ ਲੈਣੀ ਹੋਵੇਗੀ।
ਇਹ ਵੀ ਪੜ੍ਹੋ : 11ਵੀਂ ’ਚ ਦਾਖ਼ਲੇ ਲਈ ਇਕ ਹੋਰ ਮੌਕਾ, 9 ਤੱਕ ਜਮ੍ਹਾ ਕਰਵਾਓ ਫਾਰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਚਿਤਾਵਨੀ, ਪੈਸੇ ਦੀ ਤਾਕਤ, ‘ਮੁਫਤ ਦੀਆਂ ਚੀਜ਼ਾਂ’ ਸਾਡੇ ਰਾਡਾਰ ’ਤੇ
NEXT STORY