ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਪੱਤਰ ਦਾ ਜਵਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁਖੀ ਜਗਤ ਪ੍ਰਕਾਸ਼ ਨੱਡਾ ਰਾਹੀਂ ਭੇਜਣਾ 82 ਸਾਲਾ ਖੜਗੇ ਦਾ ਅਪਮਾਨ ਹੈ। ਨੱਡਾ ਨੇ ਪਿਛਲੇ ਦਿਨਾਂ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖੇ ਪੱਤਰ ਦੇ ਜਵਾਬ ਵਿੱਚ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਨੂੰ ਇੱਕ ਪੱਤਰ ਲਿਖਕੇ ਦਾਅਵਾ ਕੀਤਾ ਸੀ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਰਾਜਨੀਤੀ ਦਾ 'ਫੇਲ ਉਤਪਾਦ' ਹੈ ਅਤੇ ਉਨ੍ਹਾਂ ਦੀ ਵਡਿਆਈ ਕਰਨਾ ਖੜਗੇ ਦੀ ਮਜਬੂਰੀ ਹੈ।
ਇਹ ਵੀ ਪੜ੍ਹੋ - Online ਗੇਮ 'ਚ ਗਵਾ 'ਤੇ 96 ਲੱਖ, ਹੁਣ ਪਰਿਵਾਰ ਨੇ ਵੀ ਮੋੜ ਲਿਆ ਮੂੰਹ, ਨੌਜਵਾਨ ਨੇ ਰੋ-ਰੋ ਦੱਸੀ ਹੱਡੀ ਬੀਤੀ
ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਸੀ ਕਿ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਅਤੇ ਵਿਵਾਦਤ ਬਿਆਨ ਦੇਣ ਵਾਲੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਿਯੰਕਾ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ, 'ਭਾਜਪਾ ਦੇ ਕੁਝ ਨੇਤਾਵਾਂ ਅਤੇ ਮੰਤਰੀਆਂ ਦੇ ਬੇਤੁਕੇ ਅਤੇ ਹਿੰਸਕ ਬਿਆਨਾਂ ਦੇ ਮੱਦੇਨਜ਼ਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਜੀਵਨ ਦੀ ਸੁਰੱਖਿਆ ਲਈ ਚਿੰਤਤ ਹੋ ਕੇ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਹੈ।'
ਇਹ ਵੀ ਪੜ੍ਹੋ - ਘਰ 'ਚੋਂ ਇਕੋ ਪਰਿਵਾਰ ਦੇ 4 ਲੋਕਾਂ ਦੀਆਂ ਲਾਸ਼ਾਂ ਬਰਾਮਦ, ਦੇਖ ਕੰਬੇ ਲੋਕ
ਉਹਨਾਂ ਨੇ ਕਿਹਾ ਪ੍ਰਧਾਨ ਮੰਤਰੀ ਦੀ ਆਸਥਾ ਜੇਕਰ ਲੋਕਤਾਂਤਰਿਕ ਕਦਰਾਂ-ਕੀਮਤਾਂ, ਬਰਾਬਰ ਸੰਵਾਦ ਅਤੇ ਬਜ਼ੁਰਗਾਂ ਦੇ ਸਨਮਾਨ ਵਿੱਚ ਹੁੰਦੀ ਹੈ ਤਾਂ ਇਸ ਪੱਤਰ ਦਾ ਜਵਾਬ ਉਹ ਖੁਦ ਦੇਣਗੇ। ਇਸ ਦੀ ਬਜਾਏ ਉਹਨਾਂ ਨੇ ਨੱਡਾ ਜੀ ਨੂੰ ਇਕ ਘਟੀਆ ਅਤੇ ਹਮਲਾਵਰ ਕਿਸਮ ਦਾ ਜਵਾਬ ਲਿਖ ਕੇ ਭੇਜ ਦਿੱਤਾ। ਉਨ੍ਹਾਂ ਨੇ ਸਵਾਲ ਕੀਤਾ ਕਿ 82 ਸਾਲ ਦੇ ਸੀਨੀਅਰ ਜਨਤਕ ਨੇਤਾ ਦਾ ਨਿਰਾਦਰ ਕਰਨ ਦੀ ਕੀ ਆਖਿਰ ਕੀ ਲੋੜ ਸੀ? ਪ੍ਰਿਅੰਕਾ ਗਾਂਧੀ ਨੇ ਕਿਹਾ, 'ਲੋਕਤੰਤਰ ਦੀ ਪਰੰਪਰਾ ਅਤੇ ਸੱਭਿਆਚਾਰ ਸਵਾਲ ਪੁੱਛਣਾ ਅਤੇ ਗੱਲਬਾਤ ਕਰਨ ਵਿਚ ਹੁੰਦੀ ਹੈ। ਧਰਮ ਵਿੱਚ ਵੀ ਕੋਈ ਵੀ ਵਿਅਕਤੀ ਸਨਮਾਨ ਅਤੇ ਸ਼ਿਸ਼ਟਾਚਾਰ ਵਰਗੀਆਂ ਕਦਰਾਂ-ਕੀਮਤਾਂ ਤੋਂ ਉੱਪਰ ਨਹੀਂ ਹੈ।'
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਉਨ੍ਹਾਂ ਦਾ ਇਹ ਵੀ ਕਹਿਣਾ ਸੀ, ''ਅੱਜ ਦੀ ਰਾਜਨੀਤੀ ਵਿੱਚ ਬਹੁਤ ਜ਼ਹਿਰ ਘੁਲਿਆ ਹੋਇਆ ਹੈ। ਪ੍ਰਧਾਨ ਮੰਤਰੀ ਨੂੰ ਆਪਣੇ ਅਹੁਦੇ ਦੀ ਮਰਿਆਦਾ ਬਰਕਰਾਰ ਰੱਖਦੇ ਹੋਏ ਸੱਚਮੁੱਚ ਇੱਕ ਵੱਖਰੀ ਮਿਸਾਲ ਕਾਇਮ ਕਰਨੀ ਚਾਹੀਦੀ ਸੀ। ਜੇਕਰ ਉਹ ਆਪਣੇ ਕਿਸੇ ਸੀਨੀਅਰ ਸਾਥੀ ਸਿਆਸਤਦਾਨ ਦੀ ਚਿੱਠੀ ਦਾ ਸਤਿਕਾਰ ਨਾਲ ਜਵਾਬ ਦਿੰਦੇ ਤਾਂ ਲੋਕਾਂ ਦੀਆਂ ਨਜ਼ਰਾਂ ਵਿਚ ਉਨ੍ਹਾਂ ਦਾ ਅਕਸ ਅਤੇ ਮਾਣ ਵਧ ਜਾਣਾ ਸੀ।'' ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਰਕਾਰ ਵਿੱਚ ਸਭ ਤੋਂ ਉੱਚੇ ਅਹੁਦਿਆਂ ’ਤੇ ਬੈਠੇ ਸਾਡੇ ਆਗੂਆਂ ਨੇ ਇਨ੍ਹਾਂ ਮਹਾਨ ਰਵਾਇਤਾਂ ਨੂੰ ਨਕਾਰ ਦਿੱਤਾ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੂੰ 'ਟੁਕੜੇ ਟੁਕੜੇ ਗੈਂਗ' ਤੇ ਸ਼ਹਿਰੀ ਨਕਸਲੀਆਂ ਦੁਆਰਾ ਚਲਾਇਆ ਜਾ ਰਿਹੈ: PM ਮੋਦੀ
NEXT STORY