ਨਵੀਂ ਦਿੱਲੀ— ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਤੇਜ਼ ਬੁਖਾਰ ਨਾਲ ਪੀੜਤ ਹੈ। ਜਿਸ ਕਾਰਨ ਉਨ੍ਹਾਂ ਨੇ ਮੁਰਾਦਾਬਾਦ ’ਚ ਆਯੋਜਿਤ ਜਨ ਸਭਾ ਨੂੰ ਸੰਬੋਧਿਤ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਕਾਂਗਰਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਵਾਡਰਾ ਪਿਛਲੇ ਦੋ ਦਿਨਾਂ ਤੋਂ ਬੁਖ਼ਾਰ ਤੋਂ ਪੀੜਤ ਹਨ। ਬੁਖ਼ਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਵਿਚ ਇਕ ਸਭਾ ਨੂੰ ਸੰਬੋਧਿਤ ਕੀਤਾ ਪਰ ਅੱਜ ਉਨ੍ਹਾਂ ਨੂੰ ਤੇਜ਼ ਬੁਖ਼ਾਰ ਹੈ, ਜਿਸ ਕਾਰਨ ਉਨ੍ਹਾਂ ਨੇ ਸਭਾ ਨੂੰ ਸੰਬੋਧਿਤ ਕਰਨ ਦਾ ਆਪਣਾ ਪਹਿਲਾਂ ਤੋਂ ਤੈਅ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਕਿ ਤੇਜ਼ ਵਾਇਰਲ ਬੁਖ਼ਾਰ ਕਾਰਨ ਪਿ੍ਰਯੰਕਾ ਗਾਂਧੀ ਅੱਜ ਮੁਰਾਦਾਬਾਦ ਦੇ ਕਾਂਗਰਸ ਅਹੁਦਾ ਅਧਿਕਾਰੀ ਸੰਮੇਲਨ ’ਚ ਪਹੁੰਚਣ ’ਚ ਅਸਮਰਥ ਹੈ। ਕੱਲ ਹਲਕਾ ਬੁਖ਼ਾਰ ਹੋਣ ਦੇ ਬਾਵਜੂਦ ਉਹ ਬੁਲੰਦਸ਼ਹਿਰ ਸੰਮੇਲਨ ਵਿਚ ਪੁੱਜੀ ਸੀ। ਜ਼ਿਕਰਯੋਗ ਹੈ ਕਿ ਮੁਰਾਦਾਬਦ ਵਿਚ ਕਾਂਗਰਸ ਦੇ ਪ੍ਰਦੇਸ਼ ਅਹੁਦਾ ਅਧਿਕਾਰੀਆਂ ਦਾ ਸੰਮੇਲਨ ਹੈ, ਜਿਸ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ ਅਤੇ ਹੋਰ ਸੀਨੀਅਰ ਨੇਤਾ ਸੰਬੋਧਿਤ ਕਰਨਗੇ।
ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
NEXT STORY