ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਈ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਈ ਹੈ। ਪ੍ਰਿਯੰਕਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਘਰ ’ਚ ਇਕਾਂਤਵਾਸ ਹੈ ਅਤੇ ਕੋਵਿਡ ਨਾਲ ਜੁੜੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ।
ਦੱਸ ਦੇਈਏ ਕਿ ਪ੍ਰਿਯੰਕਾ ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੀ ਹੈ। ਹਾਲ ਦੇ ਦਿਨਾਂ ’ਚ ਕਈ ਕਾਂਗਰਸ ਨੇਤਾ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਖੜਗੇ, ਸੋਨੀਆ ਗਾਂਧੀ, ਪਾਰਟੀ ਦੇ ਮੀਡੀਆ ਅਤੇ ਪ੍ਰਚਾਰ ਮੁਖੀ ਪਵਨ ਖੇੜਾ, ਬੁਲਾਰੇ ਅਭਿਸ਼ੇਕ ਮਨੂੰ ਸਿੰਘਵੀ ਅਤੇ ਕੁਝ ਹੋਰ ਨੇਤਾ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ।
ਵੱਡਾ ਹਾਦਸਾ ਟਲਿਆ : ਸੁਰੱਖਿਆ ਫ਼ੋਰਸਾਂ ਨੇ ਪੁਲਵਾਮਾ 'ਚ 30 ਕਿਲੋਗ੍ਰਾਮ ਦਾ IED ਬਰਾਮਦ ਕੀਤਾ
NEXT STORY