ਨਵੀਂ ਦਿੱਲੀ— ਦਿੱਲੀ 'ਚ ਬੀਤੇ ਦਿਨੀਂ ਹੋਈ ਹਿੰਸਾ ਨੂੰ ਲੈ ਕੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਪੁਲਸ ਨੂੰ ਫਟਕਾਰ ਲਾਉਣ ਵਾਲੇ ਦਿੱਲੀ ਹਾਈ ਕੋਰਟ ਦੇ ਜੱਜ ਐੱਸ. ਮੁਰਲੀਧਰ ਦਾ ਦੇਰ ਰਾਤ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਦਾ ਪੰਜਾਬ ਐਂਡ ਹਰਿਆਣਾ ਹਾਈ ਕੋਰਟ 'ਚ ਤਬਾਦਲਾ ਕੀਤਾ ਗਿਆ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੱਜ ਦੇ ਤਬਾਦਲੇ 'ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਹੈਰਾਨੀ ਜ਼ਾਹਰ ਕੀਤੀ ਹੈ।
ਪ੍ਰਿਅੰਕਾ ਗਾਂਧੀ ਨੇ ਵੀਰਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਅੱਧੀ ਰਾਤ ਜੱਜ ਮੁਰਲੀਧਰ ਦੇ ਤਬਾਦਲੇ ਤੋਂ ਹੈਰਾਨੀ ਹੋਈ। ਇਹ ਸੱਚ-ਮੁੱਚ ਹੀ ਸ਼ਰਮਨਾਕ ਹੈ। ਲੱਖਾਂ ਭਾਰਤੀਆਂ ਦੀ ਇਕ ਲਚਕੀਲੇ ਅਤੇ ਨਿਰਪੱਖ ਨਿਆਂਪਾਲਿਕਾ 'ਚ ਵਿਸ਼ਵਾਸ ਹੈ। ਸਰਕਾਰ ਵਲੋਂ ਨਿਆਂ ਨੂੰ ਫੇਲ ਕਰਨ ਵਿਸ਼ਵਾਸ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕੇਂਦਰੀ ਕਾਨੂੰਨ ਮੰਤਰਾਲੇ ਵਲੋਂ ਜਾਰੀ ਗਜਟ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸ. ਏ. ਬੋਬੜੇ ਦੀ ਸਲਾਹ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈ ਕੋਰਟ ਦੇ ਜੱਜ ਮੁਰਲੀਧਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਬਤੌਰ ਜੱਜ ਅਹੁਦਾ ਸੰਭਾਲਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਪ੍ਰਦਰਸ਼ਨ ਦੌਰਾਨ ਦਿੱਲੀ ਵਿਚ ਹੋਈ ਹਿੰਸਾ 'ਚ ਜ਼ਖਮੀਆਂ ਨੂੰ ਸੁਰੱਖਿਆ ਅਤੇ ਬਿਹਤਰ ਇਲਾਜ ਲਈ ਦਿੱਲੀ ਹਾਈ ਕੋਰਟ ਦੇ ਜੱਜ ਮੁਰਲੀਧਰ ਦੇ ਘਰ ਅੱਧੀ ਰਾਤ ਨੂੰ ਸੁਣਵਾਈ ਹੋਈ ਸੀ।
ਦਿੱਲੀ ਹਿੰਸਾ : ਸਜੀ ਬੈਠੀ ਰਹੀ ਲਾੜੀ ; ਨਹੀਂ ਪਹੁੰਚੀ ਬਾਰਾਤ, ਅਗਲੇ ਦਿਨ ਹੋ ਸਕਿਆ ਵਿਆਹ
NEXT STORY