ਹੈਦਰਾਬਾਦ : ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਯਕੀਨੀ ਤੌਰ 'ਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਰਿਕਾਰਡ ਫ਼ਰਕ ਨਾਲ ਜਿੱਤੇਗੀ। ਚੋਣ ਕਮਿਸ਼ਨ ਦੇ ਅਨੁਸਾਰ, ਕੇਰਲ ਦੀ ਵਾਇਨਾਡ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿੱਚ ਤਿੰਨ ਘੰਟੇ ਹੋਈ ਵੋਟਾਂ ਦੀ ਗਿਣਤੀ ਤੋਂ ਬਾਅਦ ਕਾਂਗਰਸ ਦੀ ਅਗਵਾਈ ਵਾਲੀ ਯੂਨਾਈਟਿਡ ਡੈਮੋਕਰੇਟਿਕ ਫਰੰਟ (ਯੂਡੀਐਫ) ਦੀ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਦੋ ਲੱਖ ਤੋਂ ਵੱਧ ਵੋਟਾਂ ਨਾਲ ਅੱਗੇ ਹੈ।
ਇਹ ਵੀ ਪੜ੍ਹੋ - ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਰੈੱਡੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ ਉਨ੍ਹਾਂ ਕਿਹਾ ਕਿ ਕੇਰਲ ਦੇ ਵਾਇਨਾਡ ਵਿੱਚ ਹੋਈਆਂ ਉਪ ਚੋਣ ਵਿੱਚ ਵੋਟਾਂ ਦੀ ਗਿਣਤੀ ਦੇ ਦਿਨ ਦਾ ਪਹਿਲਾ ਰੁਝਾਨ ਸਾਡੀ ਨੇਤਾ ਪ੍ਰਿਅੰਕਾ ਗਾਂਧੀ ਲਈ ਇੱਕ ਵੱਡੀ ਸ਼ੁਰੂਆਤੀ ਬੜ੍ਹਤ ਹੈ। ਉਨ੍ਹਾਂ ਕਿਹਾ ਕਿ ਵਾਇਨਾਡ ਦੇ ਲੋਕਾਂ ਦੇ ਆਸ਼ੀਰਵਾਦ ਨਾਲ ਪ੍ਰਿਅੰਕਾ ਗਾਂਧੀ ਸ਼ਾਨਦਾਰ ਜਿੱਤ ਨਾਲ ਪਹਿਲੀ ਵਾਰ ਸੰਸਦ ਮੈਂਬਰ ਬਣੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ 'ਚ ਬੱਚਿਆਂ ਤੋਂ ਸਾਫ਼ ਕਰਵਾਈ ਕਾਰ, ਹੋਵੇਗੀ ਜਾਂਚ
NEXT STORY