ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਸ਼ਨੀਵਾਰ ਨੂੰ ਮੁਲਾਕਾਤ ਕੀਤੀ ਅਤੇ ਉਨ੍ਹਾਂ ਪ੍ਰਤੀ ਸਮਰਥਨ ਜਤਾਇਆ। ਪ੍ਰਿਯੰਕਾ ਗਾਂਧੀ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਜੰਤਰ-ਮੰਤਰ ਪਹੁੰਚੀ। ਉਨ੍ਹਾਂ ਨੇ ਮਹਿਲਾ ਪਹਿਲਵਾਨਾਂ ਨਾਲ ਗੱਲਬਾਤ ਕੀਤੀ ਅਤੇ ਕੁਝ ਦੇਰ ਉੱਥੇ ਬੈਠੀ। ਇਸ ਦੌਰਾਨ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਵੀ ਉਨ੍ਹਾਂ ਨਾਲ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਹਿਲਵਾਨਾਂ ਦੇ ਸੰਘਰਸ਼ ਦਾ ਅਸਰ, WFI ਮੁਖੀ ਖ਼ਿਲਾਫ਼ POCSO ਸਣੇ 2 ਮਾਮਲੇ ਦਰਜ

ਪ੍ਰਿਯੰਕਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਖਿਡਾਰੀ ਸਾਡਾ ਮਾਣ ਹਨ। ਇਹ ਸਖ਼ਤ ਮਿਹਨਤ ਅਤੇ ਸੰਘਰਸ਼ ਕਰ ਕੇ ਦੇਸ਼ ਲਈ ਮੈਡਲ ਜਿੱਤਦੀਆਂ ਹਨ। ਇਨ੍ਹਾਂ ਦਾ ਸ਼ੋਸ਼ਣ, ਇਨ੍ਹਾਂ ਦਾ ਅਪਮਾਨ ਦੇਸ਼ ਦੀ ਹਰ ਇਕ ਔਰਤ ਦਾ ਅਪਮਾਨ ਹੈ। ਇਨ੍ਹਾਂ ਨੂੰ ਨਿਆਂ ਮਿਲੇ ਪੂਰਾ ਦੇਸ਼ ਇਹ ਚਾਹੁੰਦਾ ਹੈ। ਪ੍ਰਿਯੰਕਾ ਨੇ ਅੱਗੇ ਕਿਹਾ ਕਿ ਜੇਕਰ 2 FIR ਦਰਜ ਹੋਈਆਂ ਹਨ ਤਾਂ ਉਸ ਦੀ ਕਿਸੇ ਨੂੰ ਵੀ ਕਾਪੀ ਨਹੀਂ ਮਿਲੀ ਹੈ। ਕਿਸੇ ਨੂੰ ਨਹੀਂ ਪਤਾ ਕਿ ਉਸ FIR 'ਚ ਕੀ ਲਿਖਿਆ ਹੈ। ਬ੍ਰਜਭੂਸ਼ਣ 'ਤੇ ਗੰਭੀਰ ਦੋਸ਼ ਹਨ, ਤਾਂ ਪਹਿਲਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਓ।
ਇਹ ਵੀ ਪੜ੍ਹੋ- ਨੇਵੀ ਦੇ ਸਾਬਕਾ ਰਸੋਈਏ ਨੇ ਪਤਨੀ ਦਾ ਕਤਲ ਕਰ ਕੀਤੇ ਟੁਕੜੇ, ਪਾਲੀਥੀਨ ਨੇ ਖੋਲ੍ਹਿਆ ਬਲਾਈਂਡ ਮਰਡਰ ਦਾ ਰਾਜ਼

ਇਹ ਵੀ ਪੜ੍ਹੋ- ਆਪ੍ਰੇਸ਼ਨ ਕਾਵੇਰੀ: 246 ਹੋਰ ਭਾਰਤੀਆਂ ਦੀ ਵਤਨ ਵਾਪਸੀ, ਮੁੰਬਈ ਪੁੱਜਾ ਹਵਾਈ ਫ਼ੌਜ ਦਾ ਜਹਾਜ਼
ਜ਼ਿਕਰਯੋਗ ਹੈ ਕਿ ਮਹਿਲਾ ਪਹਿਲਵਾਨਾਂ ਵਲੋਂ ਬ੍ਰਜਭੂਸ਼ਣ ਖ਼ਿਲਾਫ਼ ਯੌਨ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ 2 FIR ਦਰਜ ਕੀਤੀਆਂ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਕਨਾਟ ਪਲੇਸ ਥਾਣੇ ਵਿਚ 2 FIR ਦਰਜ ਕੀਤੀਆਂ ਗਈਆਂ ਹਨ।

ਅਧਿਕਾਰੀ ਮੁਤਾਬਕ ਪਹਿਲੀ FIR ਇਕ ਨਾਬਾਲਗ ਵਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ, ਜਿਸ ਤਹਿਤ ਯੌਨ ਸ਼ੋਸ਼ਣ ਤੋਂ ਬਾਲ ਸੁਰੱਖਿਆ (ਪੋਕਸੋ) ਐਕਟ ਅਤੇ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬ੍ਰਜਭੂਸ਼ਣ ਸਿੰਘ 'ਤੇ ਯੌਨ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਾਉਣ ਵਾਲੇ ਪਹਿਲਵਾਨਾਂ ਨੇ 23 ਅਪ੍ਰੈਲ ਤੋਂ ਇਕ ਵਾਰ ਫਿਰ ਆਪਣਾ ਅੰਦੋਲਨ ਸ਼ੁਰੂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਨਵਰੀ 'ਚ ਵੀ ਧਰਨਾ ਦਿੱਤਾ ਸੀ।

ਜੰਮੂ-ਕਸ਼ਮੀਰ ਬੀਮਾ ਘਪਲਾ : ਸੱਤਿਆਪਾਲ ਮਲਿਕ ਤੋਂ CBI ਨੇ 5 ਘੰਟੇ ਤੱਕ ਕੀਤੀ ਪੁੱਛਗਿੱਛ
NEXT STORY