ਤ੍ਰਿਸ਼ੂਰ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਕਾਫਲੇ ਨੂੰ ਰੋਕਣ ਦੇ ਦੋਸ਼ 'ਚ ਇਕ ਯੂਟਿਊਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਨੂਥੀ ਪੁਲਸ ਨੇ ਇਸ ਘਟਨਾ ਦੇ ਸਬੰਧ 'ਚ ਏਲਾਨਾਡੂ ਦੇ ਰਹਿਣ ਵਾਲੇ ਅਨੀਸ਼ ਅਬ੍ਰਾਹਮ ਨੂੰ ਹਿਰਾਸਤ 'ਚ ਲਿਆ ਅਤੇ ਬਾਅਦ 'ਚ ਉਸ ਨੂੰ ਪੁਲਸ ਸਟੇਸ਼ਨ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਉਸ ਦੀ ਕਾਰ ਵੀ ਜ਼ਬਤ ਕਰ ਲਈ ਗਈ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ 9.30 ਵਜੇ ਦੇ ਕਰੀਬ ਮੰਨੂਥੀ ਬਾਈਪਾਸ ਜੰਕਸ਼ਨ 'ਤੇ ਵਾਪਰੀ ਜਦੋਂ ਪ੍ਰਿਯੰਕਾ ਆਪਣੇ ਹਲਕੇ ਅਤੇ ਮਲੱਪੁਰਮ ਜ਼ਿਲ੍ਹੇ 'ਚ ਕਈ ਪ੍ਰੋਗਰਾਮਾਂ 'ਚ ਸ਼ਾਮਲ ਹੋਣ ਤੋਂ ਬਾਅਦ ਵੰਦੂਰ, ਮਲੱਪੁਰਮ ਤੋਂ ਕੋਚੀ ਹਵਾਈ ਅੱਡੇ ਵੱਲ ਜਾ ਰਹੀ ਸੀ।
ਪੁਲਸ ਸੂਤਰਾਂ ਅਨੁਸਾਰ, ਦੋਸ਼ੀ ਨੇ ਵਾਇਨਾਡ ਤੋਂ ਸੰਸਦ ਮੈਂਬਰ ਦੀ ਸੁਰੱਖਿਆ 'ਚ ਸ਼ਾਮਲ ਵਾਹਨ ਦੇ ਹਾਰਨ ਵਜਾਉਣ ਤੋਂ ਨਾਰਾਜ਼ ਹੋ ਕੇ ਆਪਣੀ ਕਾਰ ਕਾਫ਼ਲੇ ਦੇ ਸਾਹਮਣੇ ਰੋਕ ਦਿੱਤੀ। ਜਦੋਂ ਮੰਨੂਥੀ ਦੇ ਸਬ ਇੰਸਪੈਕਟਰ ਦੀ ਅਗਵਾਈ 'ਚ ਪੁਲਸ ਦਲ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਨ੍ਹਾਂ ਨਾਲ ਝਗੜਾ ਕਰਨ ਲੱਗਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਖ਼ਿਲਾਫ਼ ਜਾਣਬੁੱਝ ਕੇ ਕਾਫ਼ਲੇ 'ਚ ਵੜਨ, ਲੋਕਾਂ ਦੀ ਜਾਨ ਖਤਰੇ 'ਚ ਪਾਉਣ ਅਤੇ ਪੁਲਸ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਲ ਦਿਹਲਾਉਣ ਵਾਲਾ ਹਾਦਸਾ ; ਗੁਆਂਢੀ ਦੀ ਕਾਰ ਹੇਠਾਂ ਆਉਣ ਕਾਰਨ ਕੁੜੀ ਦੀ ਹੋ ਗਈ ਦਰਦਨਾਕ ਮੌਤ
NEXT STORY