ਪਟਨਾ, (ਭਾਸ਼ਾ)- ਬਿਹਾਰ ਦੇ ਮਸ਼ਹੂਰ ਕਾਰੋਬਾਰੀ ਗੋਪਾਲ ਖੇਮਕਾ ਦਾ ਪਟਨਾ ਵਿਚ ਉਨ੍ਹਾਂ ਦੇ ਘਰ ਨੇੜੇ ਇਕ ਮੋਟਰਸਾਈਕਲ ਸਵਾਰ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਲੱਗਭਗ 11:40 ਵਜੇ ਗਾਂਧੀ ਮੈਦਾਨ ਇਲਾਕੇ ਵਿਚ ਵਾਪਰੀ।
ਪੁਲਸ ਸੁਪਰਡੈਂਟ (ਪਟਨਾ ਸੈਂਟਰਲ) ਦੀਕਸ਼ਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਥਾਨਕ ਪੁਲਸ ਸਟੇਸ਼ਨ ਦੇ ਅਧਿਕਾਰੀ ਅਤੇ ਪੁਲਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਫੋਰੈਂਸਿਕ ਮਾਹਰ ਸਬੂਤ ਇਕੱਠੇ ਕਰ ਰਹੇ ਹਨ ਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਮਕਾ ਨੂੰ ਮੋਟਰਸਾਈਕਲ ’ਤੇ ਸਵਾਰ ਇਕ ਅਣਪਛਾਤੇ ਹਮਲਾਵਰ ਨੇ ਗੋਲੀ ਮਾਰੀ।
ਖੇਮਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਬੇਟੇ ਦੀ ਵੀ 6 ਸਾਲ ਪਹਿਲਾਂ ਹਾਜੀਪੁਰ ਵਿਚ ਅਪਰਾਧੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਖੇਮਕਾ ਦੇ ਕਤਲ ਮਾਮਲੇ ’ਤੇ ਵੀ ਚਰਚਾ ਕੀਤੀ ਗਈ।
ਯਮੁਨਾ ਦੀ ਸਫਾਈ ਤੇ ਪਾਣੀ ਸਪਲਾਈ ਸਬੰਧੀ ਵੱਡਾ ਫੈਸਲਾ, ਮੁੱਖ ਮੰਤਰੀ ਨੇ ਕੀਤਾ ਐਲਾਨ
NEXT STORY