ਫਤਿਹਪੁਰ: ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਸਭ ਤੋਂ ਵੱਡੇ ਉਦਯੋਗਪਤੀ ਅਤੇ ਸੀਨੀਅਰ ਐਡਵੋਕੇਟ ਜੈ ਰਾਮ ਮਾਨਸਿੰਘ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਇਹ ਵਾਰਦਾਤ ਉਸ ਸਮੇਂ ਵਾਪਰੀ, ਜਦੋਂ ਮਾਨਸਿੰਘ ਬੀਤੀ ਦੇਰ ਸ਼ਾਮ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਸਨ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਇਸ ਦੌਰਾਨ ਸ਼ਹਿਰ ਕੋਤਵਾਲੀ ਖੇਤਰ ਦੇ ਜੇਲ੍ਹ ਰੋਡ ਸਥਿਤ ਮਹਾਰਿਸ਼ੀ ਵਿਦਿਆ ਮੰਦਰ ਨੇੜੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਏਡੀਜੀ ਪ੍ਰਯਾਗਰਾਜ ਜਯੋਤੀ ਨਰਾਇਣ ਅਤੇ ਆਈਜੀ ਪ੍ਰਯਾਗਰਾਜ ਅਜੇ ਮਿਸ਼ਰਾ ਨੇ ਖੁਦ ਮੌਕੇ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਪੁਲਸ ਵੱਲੋਂ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਅਤੇ ਅਧਿਕਾਰੀਆਂ ਨੇ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਲਈ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਮੈਨੇਜਰ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਪੁਲਸ ਨੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
NEXT STORY