ਨਵੀਂ ਦਿੱਲੀ - ਮਾਰਕਸਵਾਦੀ ਕਮਿਉਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਮੰਗਲਵਾਰ ਨੂੰ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਕੇਂਦਰ ਸਰਕਾਰ ਦੇ ਵਾਅਦੇ ਨੂੰ ਝੂਠਾ ਪ੍ਰਚਾਰ ਕਰਾਰ ਦਿੱਤਾ ਅਤੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਸੱਤਾ 'ਚ ਆਉਣ ਨਾਲ ਰੋਜ਼ਾਨਾ ਕਰੀਬ 30 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ।
ਯੇਚੁਰੀ ਨੇ ਐਕਸ 'ਤੇ ਪੋਸਟ ਕੀਤਾ, 'ਮੋਦੀ ਝੂਠਾ ਪ੍ਰਚਾਪ: ਕਿਸਾਨਾਂ ਦੀ ਆਮਦਨ ਦੁਗਣੀ ਕਰਨਾ... ਸੱਚਾਈ: ਰਾਸ਼ਟਰੀ ਅਪਰਾਧ ਰਿਕਾਰਡ ਬਿਉਰੋ ਅਨੁਸਾਰ 2014 'ਚ ਕੇਂਦਰ 'ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਦੇਸ਼ ਭਰ 'ਚ ਰੋਜ਼ਾਨਾ ਕਰੀਬ 30 ਕਿਸਾਨਾਂ ਦੀ ਖੁਦਕੁਸ਼ੀ ਨਾਲ ਮੌਤ ਹੋਈ ਹੈ।' ਉਨ੍ਹਾਂ ਇਕ ਰਿਪੋਰਟ ਦਾ ਹਵਾਲਾ ਦਿੱਤਾ, ਜਿਸ 'ਚ ਕਿਹਾ ਗਿਆ ਕਿ 2023 'ਚ ਮੱਧ ਮਹਾਰਾਸ਼ਟਰ 'ਚ ਮਰਾਠਾਵਾੜਾ ਖੇਤਰ ਦੇ 1088 ਕਿਸਾਨਾਂ ਨੇ ਖੁਦਕੁਸ਼ੀ ਕੀਤੀ।
ਪ੍ਰਾਣ ਪ੍ਰਤਿਸ਼ਠਾ ਦੇ ਦਿਨ ਸੂਰਤ 'ਚ 25 ਬੱਚਿਆਂ ਨੇ ਲਿਆ ਜਨਮ, ਕਿਸੇ ਦਾ ਨਾਂ ਰੱਖਿਆ 'ਸੀਆ', ਕਿਸੇ ਦਾ 'ਰਾਮ'
NEXT STORY