ਨੈਸ਼ਨਲ ਡੈਸਕ: ਕੁਝ ਦਿਨਾਂ ਤੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰਜ਼ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਅਤੇ ਹੋਰ ਭੜਕਾਊ ਪੋਸਟਾਂ ਸਾਂਝੀਆਂ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ’ਚੋਂ ਜ਼ਿਆਦਾਤਰ ਅਕਾਊਂਟ ਇਸੇ ਹਫ਼ਤੇ ਬਣਾਏ ਗਏ ਹਨ। ਕੇਂਦਰੀ ਏਜੰਸੀਆਂ ਵੱਲੋਂ ਇਕ 'ਗਲੋਬਲ ਡਿਜੀਟਲ ਟੂਲਕਿੱਟ' ਦੀ ਪੜਤਾਲ ਕੀਤੀ ਜਾ ਰਹੀ ਹੈ, ਜੋ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪ੍ਰਾਪੇਗੰਡਾ ਚਲਾ ਰਹੀ ਹੈ। ਇਹ ਟੂਲਕਿੱਟ ਕੈਨੇਡਾ, ਯੂ.ਕੇ., ਯੂ. ਐੱਸ. ਤੇ ਆਸਟ੍ਰੇਲੀਆ ਤੋਂ ਚਲਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਦਿੱਲੀ ਏਅਰਪੋਰਟ ਤੋਂ 2 ਭਾਰਤੀ ਗ੍ਰਿਫ਼ਤਾਰ, ਕਰੋੜ ਰੁਪਏ ਦਾ ਸੋਨਾ ਬਰਾਮਦ
ਜਾਣਕਾਰੀ ਮੁਤਾਬਕ 15 ਤੋਂ 19 ਮਾਰਚ ਵਿਚਾਲੇ 1750 ਤੋਂ ਵੱਧ ਨਵੇਂ ਸੋਸ਼ਲ ਮੀਡੀਆ ਅਕਾਊਂਟ ਬਣਾਏ ਗਏ। ਇਨ੍ਹਾਂ ’ਚੋਂ ਸਭ ਤੋਂ ਵੱਧ ਖ਼ਾਤੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁਹਿੰਮ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਬਣਾਏ ਗਏ। 17 ਮਾਰਚ ਨੂੰ 820 ਨਵੇਂ ਸੋਸ਼ਲ ਮੀਡੀਆ ਅਕਾਊਂਟ ਬਣਾਏ ਗਏ। ਇਸ ਦੇ ਨਾਲ ਹੀ ਵਿਸ਼ੇਸ਼ ਤੌਰ ’ਤੇ ਕੈਨੇਡਾ ਅਤੇ ਯੂ. ਐੱਸ. ਤੋਂ ਕੁੱਝ ਸਿਆਸਤਦਾਨ ਤੇ ਮੀਡੀਆ ਹਾਊਸ ਵੀ ਇਸ ਪ੍ਰਾਪੇਗੰਡਾ ’ਚ ਯੋਗਦਾਨ ਦੇ ਰਹੇ ਹਨ। ਕੁਝ ਅਕਾਊਂਟਾਂ ਤੋਂ ਝੂਠੀਆਂ ਖ਼ਬਰਾਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦਾ ਮੰਤਵ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਢਾਅ ਲਾਉਣਾ ਹੈ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ ਚੀਤਾ, ਪੁਲਸ ਵੱਲੋਂ ਅਲਰਟ ਜਾਰੀ (ਵੀਡੀਓ)
ਕੁਝ ਸੋਸ਼ਲ ਮੀਡੀਆ ਅਕਾਊਂਟ, ਜੋ ਪਹਿਲਾਂ ਵੀ ਕਈ ਮੌਕਿਆਂ ’ਤੇ ਭਾਰਤ ਖ਼ਿਲਾਫ਼ ਗ਼ਲਤ ਪ੍ਰਚਾਰ ਲਈ ਵਰਤੇ ਜਾ ਰਹੇ ਸਨ, ਉਨ੍ਹਾਂ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਚਲਾਏ ਜਾ ਰਹੇ ਇਸ ਪ੍ਰਾਪੇਗੰਡਾ ’ਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 2 ਦਿਨਾਂ ’ਚ ਸੈਂਕੜੇ ਨਵੇਂ ਅਕਾਊਂਟ ਵੀ ਤਿਆਰ ਕੀਤੇ ਗਏ, ਜੋ ਸਿਰਫ਼ ਆਮ ਸਿੱਖਾਂ ਵਿਚਾਲੇ ਗ਼ਲਤ ਜਾਣਕਾਰੀ ਸਾਂਝੀ ਕਰ ਕੇ ਉਨ੍ਹਾਂ ਨੂੰ ਭੜਕਾਉਣਾ ਚਾਹੁੰਦੇ ਹਨ। ਇਕ ਵਿਸ਼ਲੇਸ਼ਣ ਮੁਤਾਬਕ ਹੈਸ਼ਟੈਗ We Stand With AmritPal Singh ਨਾਲ ਟਵੀਟ ਕਰਨ ਵਾਲੇ ਸਾਰੇ 1739 ਟਵਿੱਟਰ ਅਕਾਊਂਟ ਹੀ 15 ਤੋਂ 19 ਮਾਰਚ ਵਿਚਾਲੇ ਬਣਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ
ਪਾਕਿਸਤਾਨ ਦੇ ਖ਼ਾਤਿਆਂ ਤੋਂ ਵੀ ਕੀਤਾ ਜਾ ਰਿਹਾ ਅੰਮ੍ਰਿਤਪਾਲ ਸਿੰਘ ਦਾ ਸਮਰਥਨ
ਭਾਰਤ ਖ਼ਿਲਾਫ਼ ਚਲਾਈ ਜਾ ਰਹੀ ਇਸ ਸੋਸ਼ਲ ਮੀਡੀਆ ਮੁਹਿੰਮ ’ਚ ਪਾਕਿਸਤਾਨ ਦਾ ਸ਼ਾਮਲ ਹੋਣਾ ਕੋਈ ਹੈਰਾਨੀਜਨਕ ਨਹੀਂ ਹੈ। ਪਾਕਿਸਤਾਨ ਦੇ ਭਾਰਤ-ਵਿਰੋਧੀ ਅਦਾਕਾਰਾਂ ਵੱਲੋਂ ਅੰਮ੍ਰਿਤਪਾਲ, ਖ਼ਾਲਿਸਤਾਨ ਜਿਹੇ ਹੈਸ਼ਟੈਗ ਨਾਲ ਟਵੀਟ ਕੀਤੇ ਜਾ ਰਹੇ ਹਨ। ਭਾਰਤੀ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਆਈ. ਐੱਸ. ਆਈ. ਨਾਲ ਸਬੰਧ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਉਹ ਪਿਛਲੇ ਸਾਲ ਦੁਬਈ ਤੋਂ ਵਾਪਸ ਭਾਰਤ ਆਇਆ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਬਣ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਦੇ ਵੱਡੇ ਖ਼ੁਲਾਸੇ, ਕਿਸਾਨਾਂ ਲਈ ਅਹਿਮ ਖ਼ਬਰ, ਪੜ੍ਹੋ Top 10
NEXT STORY