ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਬੁੱਧਵਾਰ ਕਿਹਾ ਕਿ 1980 ਅਤੇ 1990 ਦੇ ਦਹਾਕੇ ਵਿਚ ਅੱਤਵਾਦ ਵਧਣ ਕਾਰਨ ਜੰਮੂ-ਕਸ਼ਮੀਰ ਛੱਡ ਕੇ ਚਲੇ ਗਏ ਕਸ਼ਮੀਰੀ ਪੰਡਿਤਾਂ 'ਚੋਂ 610 ਨੂੰ ਉਨ੍ਹਾਂ ਦੀ ਜਾਇਦਾਦ ਵਾਪਸ ਕਰ ਦਿੱਤੀ ਗਈ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, ਕਈ ਮੰਤਰੀਆਂ ਸਮੇਤ 623 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਿਕਾਸ ਪੈਕੇਜ 2015 ਅਧੀਨ 1080 ਕਰੋੜ ਰੁਪਏ ਦੇ ਖਰਚ ਨਾਲ 3000 ਸਰਕਾਰੀ ਨੌਕਰੀਆਂ ਉਜੜੇ ਕਸ਼ਮੀਰੀ ਲੋਕਾਂ ਲਈ ਤਿਆਰ ਕੀਤੀਆਂ ਗਈਆਂ। ਜੰਮੂ-ਕਸ਼ਮੀਰ ਸਰਕਾਰ ਨੇ ਪ੍ਰਧਾਨ ਮੰਤਰੀ ਵਿਕਾਸ ਪੈਕੇਜ 2015 ਅਧੀਨ 1739 ਉਜੜੇ ਲੋਕਾਂ ਦੀ ਨਿਯੁਕਤੀ ਕੀਤੀ ਅਤੇ 1098 ਹੋਰਨਾਂ ਉਜੜੇ ਲੋਕਾਂ ਦੀ ਚੋਣ ਕੀਤੀ। ਰਾਏ ਨੇ ਕਿਹਾ ਕਿ ਜੰਮੂ ਕਸ਼ਮੀਰ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਸੂਚਨਾ ਅਨੁਸਾਰ ਪਿਛਲੇ 5 ਸਾਲਾਂ 'ਚ 610 ਬੇਘਰਾਂ ਨੂੰ ਜ਼ਮੀਨ ਦੇ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
PM ਮੋਦੀ ਦੀ ਵੋਟਰਾਂ ਨੂੰ ਵਧ-ਚੜ੍ਹ ਕੇ ਵੋਟ ਪਾਉਣ ਅਪੀਲ, ਬੋਲੇ- ਪਹਿਲਾਂ ਵੋਟਿੰਗ, ਫਿਰ ਜਲਪਾਨ
NEXT STORY