ਨਵੀਂ ਦਿੱਲੀ- ਬਾਹਰੀ ਦਿੱਲੀ ਦੇ ਪੱਛਮ ਵਿਹਾਰ ਈਸਟ 'ਚ ਸ਼ੁੱਕਰਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਨੇ 50 ਸਾਲਾ ਇਕ ਪ੍ਰਾਪਰਟੀ ਡੀਲਰ ਦੀ ਉਸ ਦੇ ਕਾਰ ਦੇ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ। ਉਹ ਆਪਣੀ ਐੱਸਯੂਵੀ 'ਤੇ ਜਾ ਰਿਹਾ ਸੀ, ਉਦੋਂ ਹਮਲਾਵਰਾਂ ਨੇ ਉਸ ਨੂੰ ਵੱਖ-ਵੱਖ ਵਾਹਨਾਂ ਨਾਲ ਘੇਰ ਲਿਆ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਡਰਾਈਵਰ ਸੀਟ 'ਤੇ ਖੂਨ ਨਾਲ ਲੱਥਪੱਥ ਪੀੜਤ ਨੂੰ ਦਿਖਾਉਣ ਵਾਲਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਉੱਥੇ ਹੀ ਰਾਜ ਕੁਮਾਰ ਦੇ ਪਰਿਵਾਰ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ, ਉਹ ਗੱਡੀ ਲੈ ਕੇ ਰੋਜ਼ਾਨਾ ਜਿਮ ਜਾਂਦਾ ਸੀ। ਸ਼ੁੱਕਰਵਾਰ ਸਵੇਰੇ ਵੀ ਉਹ ਜਿਮ ਜਾ ਰਿਹਾ ਸੀ। ਇਸੇ ਦੌਰਾਨ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਖ਼ਰਾਬ ਪੱਖੇ ਨੇ ਬਣਾ ਦਿੱਤੀ ਜੋੜੀ! ਔਰਤ ਨੇ ਠੀਕ ਕਰਨ ਵਾਲੇ ਇਲੈਕਟ੍ਰੀਸ਼ੀਅਨ ਨਾਲ ਕਰਵਾਇਆ ਵਿਆਹ
ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 7.15 ਵਜੇ ਪੁਲਸ ਨੂੰ ਪੀਸੀਆਰ ਕਾਲ ਮਿਲੀ, ਜਿਸ 'ਚ ਉਨ੍ਹਾਂ ਨੂੰ ਐੱਸਬੀਆਈ ਕਾਲੋਨੀ ਕੋਲ ਕਈ ਗੋਲੀਆਂ ਚੱਲਣ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਦਾ ਨਿਰੀਖਣ ਕਰਨ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ,''ਅਸੀਂ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਾਂ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਰ ਐਂਗਲ ਨਾਲ ਮਾਮਲੇ ਦੀ ਜਾਂਚ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪਹਿਲੀ ਨਜ਼ਰ ਸਾਨੂੰ ਲੱਗਦਾ ਹੈ ਕਿ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਕੀਤਾ ਢੇਰ
NEXT STORY