ਨੈਸ਼ਨਲ ਡੈਸਕ : ਬਿਹਾਰ ਦੇ ਅਰਰੀਆ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਅਤੇ ਦੂਜੇ ਨੂੰ ਅੱਗ ਲਗਾ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਜੈ ਕੁਮਾਰ ਯਾਦਵ ਤੇ ਨਯਨ ਯਾਦਵ ਵਜੋਂ ਹੋਈ ਹੈ। ਦੋਵੇਂ ਦੂਰ ਦੇ ਰਿਸ਼ਤੇਦਾਰ ਹਨ। ਅਰਰੀਆ ਦੇ ਪੁਲਸ ਸੁਪਰਡੈਂਟ (ਐਸ.ਪੀ.) ਅੰਜਨੀ ਕੁਮਾਰ ਨੇ ਪੀਟੀਆਈ ਨੂੰ ਦੱਸਿਆ, "ਇਹ ਘਟਨਾ ਸ਼ਨੀਵਾਰ ਤੜਕੇ ਨਵਤੋਲਾ ਧਨਸੌਰੀ ਪਿੰਡ ਵਿੱਚ ਵਾਪਰੀ। ਪਿੰਡ ਵਾਸੀਆਂ ਦੇ ਅਨੁਸਾਰ ਨਯਨ ਯਾਦਵ ਨੇ ਪਹਿਲਾਂ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਜੈ ਕੁਮਾਰ ਯਾਦਵ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਜੈ ਕੁਮਾਰ ਯਾਦਵ ਦੇ ਰਿਸ਼ਤੇਦਾਰਾਂ ਨੇ ਨਯਨ ਯਾਦਵ ਨੂੰ ਜ਼ਿੰਦਾ ਸਾੜ ਦਿੱਤਾ ਅਤੇ ਉਸਦੇ ਘਰ ਨੂੰ ਵੀ ਅੱਗ ਲਗਾ ਦਿੱਤੀ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।" ਐਸਪੀ ਨੇ ਕਿਹਾ ਕਿ ਪਹਿਲੀ ਨਜ਼ਰੇ ਘਟਨਾ ਪਿੱਛੇ ਜਾਇਦਾਦ ਦਾ ਵਿਵਾਦ ਜਾਪਦਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਤੋਂ ਸਾਰੇ ਵਿਗਿਆਨਕ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਐਸਪੀ ਨੇ ਕਿਹਾ, "ਇਹ ਅਜੇ ਸਪੱਸ਼ਟ ਨਹੀਂ ਹੈ ਕਿ ਨਯਨ ਯਾਦਵ ਨੂੰ ਪਹਿਲਾਂ ਉਸਦੇ ਘਰ ਦੇ ਅੰਦਰ ਮਾਰਿਆ ਗਿਆ ਸੀ ਅਤੇ ਫਿਰ ਉਸਦੀ ਲਾਸ਼ ਨੂੰ ਅੱਗ ਲਗਾਈ ਗਈ ਸੀ ਜਾਂ ਉਸਨੂੰ ਪਹਿਲਾਂ ਅੱਗ ਲਗਾਈ ਗਈ ਸੀ।" ਉਨ੍ਹਾਂ ਕਿਹਾ ਕਿ ਮੌਕੇ 'ਤੇ ਮੌਜੂਦ ਸੀਨੀਅਰ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੇ ਸ਼ਹਿਰੀ ਬੁਨਿਆਦੀ ਢਾਂਚੇ 'ਚ ਅਗਲੇ 4 ਸਾਲਾਂ 'ਚ 10 ਲੱਖ ਕਰੋੜ ਦਾ ਹੋਵੇਗਾ ਨਿਵੇਸ਼: ਹਾਊਸਿੰਗ ਸਕੱਤਰ
NEXT STORY