ਨੋਇਡਾ— ਨੋਇਡਾ ਦੇ ਜਾਰਚਾ ਥਾਣਾ ਖੇਤਰ ਦੇ ਰਸੂਲਪੁਰ ਪਿੰਡ 'ਚ ਘਰ ਦੀ ਵੰਡ ਨੂੰ ਲੈ ਕੇ ਇਕ ਵਿਅਕਤੀ ਨੇ ਸੋਮਵਾਰ ਸਵੇਰੇ ਕਥਿਤ ਰੂਪ ਨਾਲ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਮਾਂ ਨੂੰ ਬਚਾਉਣ ਆਏ 2 ਸੱਕੇ ਭਰਾਵਾਂ 'ਤੇ ਵੀ ਹਮਲਾ ਕਰਕੇ ਉਨ੍ਹਾਂ ਨੂੰ ਅੱਧ ਮਰਿਆ ਕਰ ਦਿੱਤਾ। ਦਾਦਰੀ ਦੇ ਪੁਲਸ ਅਧਿਕਾਰੀ ਨਿਸ਼ਾਂਕ ਸ਼ਰਮਾ ਨੇ ਦੱਸਿਆ ਕਿ ਮਰਨ ਵਾਲੀ ਔਰਤ ਦੀ ਪਛਾਣ ਸ਼ਕੁੰਤਲਾ ਦੇਵੀ ਦੇ ਰੂਪ 'ਚ ਕੀਤੀ ਗਈ ਹੈ। ਉਨ੍ਹਾਂ ਦੇ ਬੇਟੇ ਅਜੀਤ ਨੇ ਘਰ ਦੀ ਵੰਡ ਨੂੰ ਲੈ ਕੇ ਹੋਏ ਝਗੜੇ 'ਚ ਸਵੇਰੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਹਮਲੇ 'ਚ ਜ਼ਖਮੀ ਅਜੀਤ ਦੇ ਦੋ ਭਰਾਵਾਂ ਨੂੰ ਗੰਭੀਰ ਹਾਲਤ 'ਚ ਗਾਜੀਆਬਾਦ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਉਨ੍ਹਾਂ ਦੀ ਤਲਾਸ਼ ਕਰ ਰਹੀ ਹੈ।
ਰੇਪ ਪੀੜਤਾ ਨੇ ਸੀ.ਐਮ ਦੇ ਘਰ ਦੇ ਬਾਹਰ ਕੀਤੀ ਆਤਮ-ਹੱਤਿਆ ਕਰਨ ਦੀ ਕੋਸ਼ਿਸ਼
NEXT STORY