ਜੰਮੂ— ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਖ ਅਬਦੁੱਲਾ ਵੱਲੋਂ ਪੀ. ਓ. ਕੇ. 'ਤੇ ਦਿੱਤੇ ਬਿਆਨ ਅਤੇ ਲਾਲ ਚੌਂਕ 'ਤੇ ਤਿਰੰਗਾ ਲਹਿਰਾਉਣ ਦੀ ਚੁਣੌਤੀ ਦੇਣ ਦੇ ਖਿਲਾਫ ਮੁਸਲਿਮ ਰਾਸ਼ਟਰੀ ਮੰਚ ਨੇ ਜੰਮੂ 'ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਡਾ. ਫਾਰੂਖ ਅਬਦੁੱਲਾ ਖਿਲਾਫ ਨਾਅਰੇਬਾਜੀ ਕਰਦੇ ਹੋਏ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਦੇ ਅਤੇ ਸੰਸਦ ਦੇ ਤੌਰ 'ਤੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਬਿਆਨ ਦੇ ਕੇ ਡਾ. ਫਾਰੂਖ ਅਬਦੁੱਲਾ ਮਾਹੌਲ ਵਿਗਾੜਣ ਦੀ ਕੋਸ਼ਿਸ਼ ਕਰ ਰਹੇ ਹਨ।
ਜਿਕਰਯੌਗ ਹੈ ਕਿ ਫਾਰੂਖ ਅਬਦੁੱਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੀਨਗਰ ਦੇ ਲਾਲ ਚੌਂਕ 'ਚ ਤਿਰੰਗਾ ਲਹਿਰਾਉਣ ਦੀ ਚੁਣੌਤੀ ਦਿੱਤੀ ਹੈ। ਉੱਥੇ ਵਾਰ-ਵਾਰ ਪੀ. ਓ. ਕੇ. 'ਤੇ ਬਿਆਨ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਪੀ. ਓ. ਕੇ. ਪਾਕਿਸਤਾਨ ਦਾ ਹਿੱਸਾ ਹੈ ਅਤੇ ਉਸ ਨੂੰ ਪਾਕਿਸਤਾਨ ਤੋਂ ਕੋਈ ਨਹੀਂ ਖੋਹ ਸਕਦਾ।
ਮੋਬਾਇਲ ਫੋਨ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ 2 ਸਾਲ ਦਾ ਮਾਸੂਮ
NEXT STORY