ਸ਼ਿਮਲਾ - ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਿਹਾ ਮਸਜਿਦ ਵਿਵਾਦ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ। ਸ਼ਿਮਲਾ ਦੇ ਸੰਜੌਲੀ ਤੋਂ ਸ਼ੁਰੂ ਹੋਇਆ ਵਿਵਾਦ ਹੁਣ ਹਿਮਾਚਲ ਦੇ ਕਈ ਇਲਾਕਿਆਂ ਤੱਕ ਪਹੁੰਚ ਗਿਆ ਹੈ। ਸਰਕਾਰ ਦੀਆਂ ਸ਼ਾਂਤੀ ਦੀਆਂ ਕੋਸ਼ਿਸ਼ਾਂ ਸਫਲ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਸ਼ਨੀਵਾਰ ਨੂੰ ਹਿੰਦੂ ਸੰਗਠਨਾਂ ਨੇ ਸਿਰਮੌਰ ਦੇ ਪਾਉਂਟਾ ਸਾਹਿਬ ਅਤੇ ਸ਼ਿਮਲਾ ਦੇ ਸੁੰਨੀ 'ਚ ਗੈਰ-ਕਾਨੂੰਨੀ ਮਸਜਿਦਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੇ ਦੋ ਘੰਟੇ ਦੇ ਬੰਦ ਦੇ ਮੱਦੇਨਜ਼ਰ ਕਈ ਥਾਵਾਂ 'ਤੇ ਬਾਜ਼ਾਰ ਬੰਦ ਰਹੇ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੇ ਮਸਜਿਦ ਵਿਵਾਦ ਬਾਰੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਹੋਰ ਮੁੱਦਿਆਂ 'ਤੇ ਵੀ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਸ਼੍ਰੀ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਜਨਤਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਸਰਕਾਰ ਹਿੰਦੂ ਸੰਗਠਨਾਂ ਨਾਲ ਗੱਲਬਾਤ ਲਈ ਤਿਆਰ ਹੈ, ਸਰਕਾਰ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਕੇਜਰੀਵਾਲ ਭਲਕੇ ਪਾਰਟੀ ਵਰਕਰਾਂ ਨੂੰ ਕਰਨਗੇ ਸੰਬੋਧਨ
NEXT STORY