ਮਲਪੁੱਰਮ (ਭਾਸ਼ਾ): ਕੇਰਲ ਵਿਚ ਅਣਪਛਾਤੇ ਬਦਮਾਸ਼ਾਂ ਨੇ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਵੰਦੇ ਭਾਰਤ ਐਕਸਪ੍ਰੈੱਸ 'ਤੇਸੋਮਵਾਰ ਨੂੰ ਕਥਿਤ ਤੌਰ ਤੇ ਪਥਰਾਅ ਕਰ ਦਿੱਤਾ। ਰੇਲਵੇ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ ਜਦ ਰੇਲ ਉੱਤਰੀ ਕੇਰਲ ਸਥਿਤ ਇਸ ਜ਼ਿਲ੍ਹੇ ਦੇ ਥਿਰੁਨਵਾਇਆ ਤੇ ਤਿਰੂਰ ਵਿਚਾਲਿਓਂ ਗੁਜ਼ਰ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - CBSE 10ਵੀਂ ਤੇ 12ਵੀਂ ਦੇ ਨਤੀਜੇ ਦੀ ਉਡੀਕ 'ਚ ਬੈਠੇ ਵਿਦਿਆਰਥੀਆਂ ਲਈ ਆਈ ਅਹਿਮ ਖ਼ਬਰ
ਪੁਲਸ ਨੇ ਕਿਹਾ ਕਿ ਟਰੇਨ ਨੇ ਤਿਰੁਵਨੰਤਪੁਰਮ ਦੀ ਆਪਣੀ ਯਾਤਰਾ ਜਾਰੀ ਰੱਖੀ ਤੇ ਇਸ ਹਮਲੇ ਵਿਚ ਕਿਸੇ ਨੂੰ ਸੱਟ ਨਹੀਂ ਲੱਗੀ। ਪੁਲਸ ਨੇ ਪੀ.ਟੀ.ਆਈ. ਭਾਸ਼ਾ ਨੂੰ ਕਿਹਾ, "ਸਾਨੂੰ ਰੇਲਵੇ ਅਧਿਕਾਰੀਆਂ ਨੇ ਚੌਕੰਨੇ ਕੀਤਾ ਸੀ। ਬਦਮਾਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।" ਮੁੱਢਲੀ ਰਿਪੋਰਟ ਮੁਤਾਬਕ ਪਥਰਾਅ ਨਾਲ ਟਰੇਨ ਦੀਆਂ ਕੁੱਝ ਬਾਰੀਆਂ 'ਤੇ ਮਾਮੂਲੀ ਝਰੀਟਾਂ ਆਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY