ਨਵੀਂ ਦਿੱਲੀ (ਭਾਸ਼ਾ)— ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਸਰਕਾਰ ਇਜ਼ਰਾਇਲੀ ਸਾਫ਼ਟਵੇਅਰ ਪੇਗਾਸਸ ਜ਼ਰੀਏ ਉਨ੍ਹਾਂ ਦੀ ਜਾਸੂਸੀ ਕਰਵਾ ਰਹੀ ਹੈ। ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਇਹ ਇਕ ਅਨੈਤਿਕ ਸਰਕਾਰ ਹੈ। ਸਾਨੂੰ ਖ਼ਦਸ਼ਾ ਹੈ ਕਿ ਸਾਡੇ ਨੰਬਰ ਵੀ ਉਨ੍ਹਾਂ ਲੋਕਾਂ ਦੀ ਸੂਚੀ ’ਚ ਸ਼ਾਮਲ ਹਨ, ਜਿਨ੍ਹਾਂ ਦੀ ਜਾਸੂਸੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਾਸੂਸੀ ਦੇ ਪਿੱਛੇ ਸਰਕਾਰ ਹੈ। ਇਹ ਸਪੱਸ਼ਟ ਹੈ ਅਤੇ ਇਹ ਮੁੱਦਾ ਜ਼ੋਰ ਫੜ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਉਹ ਸਾਡੇ ’ਤੇ ਵੀ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ : ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ
ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਫੋਨ ਨੰਬਰ ਸਾਲ 2020-21 ਦੇ ਅੰਕੜਿਆਂ ਵਿਚ ਮਿਲਣਗੇ। ਯਾਦਵ ਨੇ ਕਿਹਾ ਕਿ ਜਦੋਂ ਇਹ ਅੰਕੜਾ ਜਨਤਕ ਹੋਵੇਗਾ, ਨਿਸ਼ਚਿਤ ਤੌਰ ’ਤੇ ਸਾਡੇ ਨੰਬਰ ਵੀ ਮਿਲਣਗੇ। ਯਾਦਵ ਨੇ ਕਿਹਾ ਕਿ ਜੰਤਰ-ਮੰਤਰ ’ਤੇ ਸਰਕਾਰ ਨੂੰ ਇਹ ਵਿਖਾਉਣ ਲਈ ਆਏ ਹਾਂ ਕਿ ਕਿਸਾਨ ਮੂਰਖ ਨਹੀਂ ਹਨ। ਬਿ੍ਰਟੇਨ ਦੀ ਸੰਸਦ ’ਚ ਕਿਸਾਨ ਦੇ ਮੁੱਦਿਆਂ ’ਤੇ ਚਰਚਾ ਹੋਈ ਪਰ ਭਾਰਤ ਦੀ ਸੰਸਦ ਵਿਚ ਨਹੀਂ। ਯਾਦਵ ਨੇ ਪੱਤਰਕਾਰ ਸੰੰਮੇਲਨ ਨੂੰ ਸੰਬੋਧਿਤ ਕਰਦਿਆਂ ਕੇਂਦਰੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ ਚੁੱਕੇ ਗਏ ਮੁੱਦਿਆਂ ’ਤੇ ਬਹਿਸ ਲਈ ਜ਼ੋਰ ਦਿੱਤਾ। ਕਿਸਾਨ ਆਗੂ ਹੰਨਾਨ ਮੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੀਆਂ ਮੰਗਾਂ ਚੁੱਕਣ ਲਈ ਚਿੱਠੀ ਲਿਖੀ ਸੀ। ਦੋਸ਼ ਲਾਇਆ ਕਿ ਸੰਸਦ ਉਨ੍ਹਾਂ ਦੇ ਮੁੱਦਿਆਂ ਨੂੰ ਨਹੀਂ ਚੁੱਕ ਰਹੀ ਹੈ।
ਇਹ ਵੀ ਪੜ੍ਹੋ : ਜੰਤਰ-ਮੰਤਰ: ‘ਕਿਸਾਨ ਸੰਸਦ’ ’ਚ ਸੋਨੀਆ ਮਾਨ ਵੀ ਪੁੱਜੀ, ਕਿਹਾ- ਕਿਸਾਨਾਂ ਦੀਆਂ ਮੰਗਾਂ ਕਰੋ ਪੂਰੀਆਂ
ਦੱਸ ਦੇਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ 200 ਕਿਸਾਨਾਂ ਦਾ ਸਮੂਹ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੇ ਜੰਤਰ-ਮੰਤਰ ’ਤੇ ਪਹੁੰਚੇ। ਪੁਲਸ ਨੇ ਚਾਰੋਂ ਪਾਸੇ ਸੁਰੱਖਿਆ ਘੇਰਾ ਬਣਾ ਕੇ ਰੱਖਿਆ ਅਤੇ ਵਾਹਨਾਂ ਦੀ ਆਵਾਜਾਈ ਦੀ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ। ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ 9 ਅਗਸਤ ਤੱਕ ਸੰਸਦ ਕੰਪਲੈਕਸ ਤੋਂ ਕੁਝ ਮੀਟਰ ਦੂਰ ਜੰਤਰ-ਮੰਤਰ ’ਤੇ 200 ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਹੈ।
ਬਾਗ਼ਬਾਨੀ ਵਿਭਾਗ ਨੇ ਊਧਮਪੁਰ ’ਚ ਕਿਸਾਨਾਂ ਲਈ ਲਾਇਆ ਕੈਂਪ, ਦਿੱਤੀ ਸਰਕਾਰੀ ਸਕੀਮਾਂ ਦੀ ਜਾਣਕਾਰੀ
NEXT STORY