ਨਵੀਂ ਦਿੱਲੀ - ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 20ਵੇਂ ਦਿਨ ਪਹੁੰਚ ਗਿਆ ਹੈ। ਦਿੱਲੀ-ਐੱਨ.ਸੀ.ਆਰ. ਵਿੱਚ ਪਾਰਾ ਲਗਾਤਾਰ ਡਿੱਗਦਾ ਜਾ ਰਿਹਾ ਹੈ ਪਰ ਕਿਸਾਨਾਂ ਦੀਆਂ ਮੰਗਾਂ 'ਤੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ।
ਕਿਸਾਨ ਸੰਗਠਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਾਨੂੰ ਹੁਣੇ ਮੀਡੀਆ ਤੋਂ ਪਤਾ ਲੱਗਾ ਹੈ ਕਿ ਸਰਕਾਰ ਸਾਡੇ ਤੋਂ ਲਿਖਤੀ ਜਵਾਬ ਦਾ ਇੰਤਜ਼ਾਰ ਕਰ ਰਹੀ ਹੈ। ਸਰਕਾਰ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਆਉਣ ਨਹੀਂ ਦੇ ਰਹੀ ਹੈ। ਸਾਡੇ ਲੋਕਾਂ ਨੂੰ ਅੰਦੋਲਨ ਵਿੱਚ ਹਿੱਸਾ ਲੈਣ ਲਈ ਆਉਣ ਤੋਂ ਰੋਕ ਰਹੀ ਹੈ। ਇਹ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਕਰਦੀ ਹੈ, ਸਿਰਫ ਘੁਮਾਉਂਦੀ ਹੈ। ਕਿਸਾਨ ਬੋਲੇ ਕਿ ਪੁਲਸ ਫੋਰਸ ਲਗਾ ਕੇ ਤਾਨਾਸ਼ਾਹੀ ਕਰ ਰਹੀ ਹੈ। ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਇਹ ਸਰਕਾਰ ਅੰਬਾਨੀ ਅਤੇ ਅਡਾਨੀ ਦੀ ਸਰਕਾਰ ਹੈ। ਅਸੀਂ ਇਸ ਨੂੰ ਆਪਣੇ ਮਨਸੂਬੀਆਂ 'ਚ ਕਾਮਯਾਬ ਨਹੀਂ ਹੋਣ ਦਿਆਂਗੇ।
ਕਿਸਾਨ-ਸਰਕਾਰ ਵਿਚਾਲੇ ਸਮਝੌਤੇ ਲਈ ਚਿਦੰਬਰਮ ਨੇ ਦੱਸਿਆ ਆਸਾਨ ਤਰੀਕਾ
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਬਿਨਾਂ ਖੇਤੀ ਕਾਨੂੰਨ ਰੱਦ ਕੀਤਿਆਂ ਅੰਦੋਲਨ ਖ਼ਤਮ ਕਰਨ ਨੂੰ ਤਿਆਰ ਨਹੀਂ ਹਨ। ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਕਿਸਾਨਾਂ ਨੂੰ ਸਮਝਾਉਣ ਅਤੇ ਮਨਾਉਣ ਦੀ ਕਾਫੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਮੰਨਣ ਨੂੰ ਤਿਆਰ ਨਹੀਂ ਹਨ। ਓਧਰ ਸਰਕਾਰ ਕਿਸਾਨਾਂ ਨੂੰ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਕਿਸਾਨ-ਸਰਕਾਰ ਵਿਚਾਲੇ ਸਮਝੌਤੇ ਲਈ ਚਿਦੰਬਰਮ ਨੇ ਦੱਸਿਆ ਆਸਾਨ ਤਰੀਕਾ
NEXT STORY