ਨਵੀਂ ਦਿੱਲੀ— ਕਿਸਾਨ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਨਾਲ ਕਈ ਦੌਰ ਦੀ ਗੱਲਬਾਤ ਹੋਈ ਹੈ ਪਰ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜਿਸ ਕਾਰਨ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹਨ। ਅੱਜ ਰਾਜਸਥਾਨ ਦੇ ਕਿਸਾਨ ਦਿੱਲੀ-ਜੈਪੁਰ ਹਾਈਵੇਅ 'ਤੇ ਉਤਰੇ ਹਨ, ਜਿਸ ਕਾਰਨ ਸੜਕ 'ਤੇ ਲੰਬਾ ਜਾਮ ਲੱਗ ਗਿਆ ਹੈ।
ਹਾਈਵੇਅ 'ਤੇ ਭਾਰੀ ਗਿਣਤੀ 'ਚ ਕਿਸਾਨ ਇਕੱਠੇ ਹੋ ਗਏ ਹਨ।
ਕੇਂਦਰ ਸਰਕਾਰ ਦੀਆਂ ਤਮਾਮ ਕੋਸ਼ਿਸ਼ਾਂ ਅਸਫ਼ਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉੱਥੇ ਹੀ ਅੱਜ ਰਾਜਸਥਾਨ ਦੇ ਸ਼ਾਹਜਹਾਂਪੁਰ ਵਿਚ ਭਾਰੀ ਗਿਣਤੀ 'ਚ ਕਿਸਾਨ ਉਤਰ ਆਏ ਹਨ, ਜਿਸ ਕਾਰਨ ਦਿੱਲੀ-ਜੈਪੁਰ ਹਾਈਵੇਅ 'ਤੇ ਜਾਮ ਲੱਗ ਗਿਆ ਹੈ। ਦੱਸ ਦੇਈਏ ਕਿ ਰਾਜਸਥਾਨ ਦੇ ਸ਼ਾਹਜਹਾਂਪੁਰ 'ਚ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਹ ਥਾਂ ਰਾਜਸਥਾਨ-ਹਰਿਆਣਾ ਸਰਹੱਦ ਜੈਸਿੰਘਪੁਰ-ਖੇੜਾ ਕੋਲ ਹੈ। ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜਸਥਾਨ ਅਤੇ ਹਰਿਆਣਾ ਤੋਂ ਹੋਰ ਕਿਸਾਨਾਂ ਦੀ ਉਡੀਕ ਹੈ, ਜਿਵੇਂ ਹੀ ਹੋਰ ਕਿਸਾਨ ਆਉਣਗੇ ਉਹ ਦਿੱਲੀ ਕੂਚ ਕਰਨਗੇ।
ਓਧਰ ਦਿੱਲੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਵਾਰ ਫਿਰ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਬੈਠਕ ਵਿਚ ਅਸ਼ਵਨੀ ਸ਼ਰਮਾ, ਸੋਮ ਪ੍ਰਕਾਸ਼ ਸਮੇਤ ਪੰਜਾਬ ਦੇ ਦਿੱਗਜ਼ ਨੇਤਾ ਸ਼ਾਮਲ ਹਨ। ਦੱਸਣਯੋਗ ਹੈ ਕਿ ਅੱਜ ਅੰਦੋਲਨ 18ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਅੰਦੋਲਨ ਨਾਲ ਜੁੜੇ ਕਿਸਾਨ ਆਪਣੀ ਜਿੱਦ 'ਤੇ ਅੜੇ ਹਨ ਕਿ ਜੇਕਰ ਸਰਕਾਰ ਨੇ ਸਾਡੀ ਗੱਲ ਨਾ ਮੰਨੀ ਤਾਂ ਉਨ੍ਹਾਂ ਕੋਲ ਅੰਦੋਲਨ ਨੂੰ ਤੇਜ਼ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ 14 ਦਸੰਬਰ ਨੂੰ ਭੁੱਖ ਹੜਤਾਲ 'ਤੇ ਬੈਠਣ ਦਾ ਵੀ ਐਲਾਨ ਕੀਤਾ ਹੈ। ਕਿਸਾਨ ਨੇਤਾ ਕਮਲਪ੍ਰੀਤ ਪੰਨੂੰ ਨੇ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਸੋਧ ਮਨਜ਼ੂਰ ਨਹੀਂ।
ਕਿਸਾਨ ਅੰਦੋਲਨ 'ਚ ਡਟੀਆਂ ਬੀਬੀਆਂ, ਕਿਹਾ- 'ਜੇ ਖੇਤਾਂ 'ਚ ਹੱਥ ਵੰਡਾ ਸਕਦੀਆਂ ਤਾਂ ਇੱਥੇ ਕਿਉਂ ਨਹੀਂ'
NEXT STORY