ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਏਡਜ਼ ਪੀੜਤ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਇਕ ਯੋਜਨਾ ਸ਼ੁਰੂ ਕਰੇਗੀ ਅਤੇ ਅਗਲੇ ਵਿੱਤ ਸਾਲ 'ਚ ਬਜਟ ਪ੍ਰਬੰਧ ਕਰੇਗੀ। ਸੁੱਖੂ ਨੇ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਏਡਜ਼ ਨਾਲ ਪੀੜਤ ਇਕ ਔਰਤ ਨੂੰ ਇਕ ਲੱਖ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੂਰੇ ਸ਼ਹਿਰ 'ਚ ਫੈਲੀ ਸਨਸਨੀ
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਏਡਜ਼ ਨਾਲ ਪੀੜਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਆਉਣ ਵਾਲੇ ਬਜਟ 'ਚ ਦਿਵਿਆਂਗ ਬੱਚਿਆਂ ਤੋਂ ਇਲਾਵਾ ਵਿਧਵਾਵਾਂ ਲਈ ਵੀ ਇਕ ਯੋਜਨਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਰਾਜ 'ਚ ਦਿਵਿਆਂਗ ਬੱਚਿਆਂ ਲਈ ਇਕ ਸਕੂਲ ਜਾਂ ਕਾਲਜ ਖੋਲ੍ਹਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ,''ਮੇਰੀ ਸਰਕਾਰ ਅਜਿਹੇ ਬੱਚਿਆਂ ਦੀ ਅੱਖ, ਕੰਨ ਅਤੇ ਆਵਾਜ਼ ਬਣਨ ਲਈ ਨਾਲ ਖੜ੍ਹੀ ਹੈ ਤਾਂ ਕਿ ਇਨ੍ਹਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਮਾਜ ਦਾ ਅਭਿੰਨ ਅੰਗ ਬਣਾਇਆ ਜਾ ਸਕੇ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਦੀ ਸਮੱਸਿਆ: NGT ਨੇ ਪੰਜਾਬ ਅਤੇ ਹਰਿਆਣਾ ਨੂੰ ਦਿੱਤੇ ਇਹ ਨਿਰਦੇਸ਼
NEXT STORY