ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਦੁਬਾਰਾ ਸੱਤਾ ਵਿਚ ਆਉਂਦੀ ਹੈ, ਤਾਂ ਉਨ੍ਹਾਂ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੋਵੇਗੀ। ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੈਂ ਜੋ ਸਭ ਤੋਂ ਵੱਡਾ ਕੰਮ ਕਰਨ ਜਾ ਰਿਹਾ ਹਾਂ ਉਹ ਰੁਜ਼ਗਾਰ ਦਾ ਹੈ। ਮੈਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਾਂਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਮੇਰੀ ਪਹਿਲੀ ਤਰਜੀਹ ਹੋਵੇਗੀ।
ਇਹ ਵੀ ਪੜ੍ਹੋ - ਜਹਾਜ਼ ਦੇ ਉਡਾਣ ਭਰਦਿਆਂ ਹੀ ਵਿਗੜੀ ਮੁੰਡੇ ਦੀ ਸਿਹਤ, ਹਸਪਤਾਲ 'ਚ ਹੋਈ ਮੌਤ
ਆਪਣੇ ਸੰਬੋਧਨ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਪਿਛਲੇ 10 ਸਾਲਾਂ ਵਿਚ ਦਿੱਲੀ ਵਿਚ ਆਪਣੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ, ਜਿਸ ਵਿਚ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੀ ਹਾਲਤ ਵਿਚ ਸੁਧਾਰ ਕਰਨਾ ਸ਼ਾਮਲ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਮੁਫ਼ਤ ਬਿਜਲੀ, ਪਾਣੀ, ਸਿਹਤ ਸੰਭਾਲ ਅਤੇ ਚੰਗੀ ਸਰਕਾਰੀ ਸਿੱਖਿਆ ਪ੍ਰਦਾਨ ਕਰ ਰਹੇ ਹਾਂ। ਤੁਸੀਂ ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਵਰਗੇ ਭਾਜਪਾ ਸ਼ਾਸਤ ਸੂਬਿਆਂ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਫ਼ੋਨ ਕਰ ਕੇ ਪੁੱਛ ਸਕਦੇ ਹੋ ਕਿ ਕੀ ਉਨ੍ਹਾਂ ਦਾ ਬਿਜਲੀ ਬਿੱਲ ਜ਼ੀਰੋ ਆਉਂਦਾ ਹੈ?
ਇਹ ਵੀ ਪੜ੍ਹੋ - Beauty Parlor ਜਾਂ Salon ਤੋਂ ਵਾਲ ਧੋਣ ਵਾਲੇ ਲੋਕ ਸਾਵਧਾਨ! ਹੋ ਸਕਦੇ ਹੋ ਗੰਭੀਰ ਬੀਮਾਰੀ ਦੇ ਸ਼ਿਕਾਰ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਵੋਟਰਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨ ਵਿਰੁੱਧ ਚਿਤਾਵਨੀ ਦਿੱਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜੇਕਰ ਉਹ ਭਾਜਪਾ ਨੂੰ ਵੋਟ ਦਿੰਦੇ ਹਨ, ਤਾਂ ਉਹ ਮੁਹੱਲਾ ਕਲੀਨਿਕ ਬੰਦ ਕਰ ਦੇਵੇਗੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਬੰਦ ਕਰ ਦੇਵੇਗੀ ਅਤੇ ਤੁਹਾਨੂੰ ਬੱਸ ਟਿਕਟਾਂ ਲਈ ਪੈਸੇ ਦੇਣੇ ਪੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 2025: ਵਾਇਰਲ ਗਰਲ ਮੋਨਾਲੀਸਾ ਨੇ ਕੀਤੀ ਸ਼ਰਮਨਾਕ ਹਰਕਤ
NEXT STORY