ਕੋਲਕਾਤਾ (ਏਜੰਸੀ) - ਪੱਛਮੀ ਬੰਗਾਲ ਸਰਕਾਰ ਨੇ ਮੰਗਲਵਾਰ ਨੂੰ ਸ਼ਹਿਰੀ ਨਿਗਮਾਂ ’ਚ ਘਰਾਂ ’ਚੋਂ ਨਿਕਲਣ ਵਾਲੇ ਕੂੜੇ ਦੀ ਨਿਗਰਾਨੀ ਲਈ ਇਕ ਕਿਊ. ਆਰ.-ਆਧਾਰਤ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪ੍ਰਣਾਲੀ ਦੇ ਤਹਿਤ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਘਰ ’ਚ ਹੀ ਵੱਖ-ਵੱਖ ਕਰਨ ਅਤੇ ਵੱਖ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਥੁੱਕਣ ’ਤੇ 100 ਰੁਪਏ ਜੁਰਮਾਨਾ ਲਾਉਣ ਦਾ ਵੀ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਹੇਠ ਹਰ ਘਰ ਨੂੰ ਇਕ ਕਿਊ. ਆਰ. ਕੋਡ ਦਿੱਤਾ ਜਾਵੇਗਾ, ਜਿਸ ਨਾਲ ਨਗਰ ਨਿਗਮ ਦੇ ਕਰਮਚਾਰੀ ਕੂੜਾ ਵੱਖ ਕਰਨ ਦੇ ਨਿਯਮਾਂ ਦੀ ਪਾਲਣਾ ਨੂੰ ਰਿਕਾਰਡ ਕਰ ਸਕਣਗੇ ਅਤੇ ਰੀਅਲ ਟਾਈਮ ’ਚ ਫੀਡਬੈਕ ਅਪਲੋਡ ਕਰ ਸਕਣਗੇ। ਸ਼ਹਿਰੀ ਵਿਕਾਸ ਅਤੇ ਨਗਰਪਾਲਿਕਾ ਮਾਮਲਿਆਂ (ਯੂ. ਡੀ. ਐੱਮ. ਏ.) ਦੀ ਮੰਤਰੀ ਅਗਨੀਮਿਤਰਾ ਪਾਲ ਵੱਲੋਂ ਐਲਾਨੀ ਗਈ ਇਸ ਪਹਿਲਕਦਮੀ ਹੇਠ ਖੁੱਲ੍ਹੇ ’ਚ ਪਖਾਨਾ ਜਾਂ ਪਿਸ਼ਾਬ ਕਰਨ, ਕੂੜਾ ਖਿਲਾਰਨ, ਗੈਰ-ਕਾਨੂੰਨੀ ਢੰਗ ਨਾਲ ਕੂੜਾ ਸੁੱਟਣ ਅਤੇ ਪਾਬੰਦੀਸ਼ੁਦਾ ਪਲਾਸਟਿਕ ਬੈਗਾਂ ਦੀ ਵਰਤੋਂ ਕਰਨ ਜਾਂ ਉਨ੍ਹਾਂ ਨੂੰ ਕੋਲ ਰੱਖਣ ’ਤੇ 200 ਰੁਪਏ ਦਾ ‘ਡਿਜੀਟਲ ਸਪੌਟ ਫਾਈਨ’ ਲਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
NEXT STORY