ਬੈਂਗਲੁਰੂ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਖਦਸ਼ੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਨਾ ਕਰਨ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਵਿਰੁੱਧ ਸ਼ੁੱਕਰਵਾਰ ਨੂੰ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਹੈ। ਭਾਜਪਾ ਦੇ ਅਨੁਸੂਚਿਤ ਜਾਤੀ (ਐੱਸ.ਸੀ.) ਮੋਰਚਾ ਦੇ ਰਾਸ਼ਟਰੀ ਜਨਰਲ ਸਕੱਤਰ ਸੀ.ਐੱਨ. ਰਾਮੂ ਨੇ ਸ਼੍ਰੀ ਕੁਮਾਰਸਵਾਮੀ ਵਿਰੁੱਧ ਵਿਧਾਨ ਸੌਧ ਪੁਲਸ ਥਾਣੇ 'ਚ ਦਰਜ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ 5 ਅਪ੍ਰੈਲ ਨੂੰ ਚਿਕਮੰਗਲੁਰੂ 'ਚ ਇਕ ਜਨਤਕ ਸਭਾ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਇਸ ਸਾਬਕਾ ਫੌਜ ਕਰਮਚਾਰੀ ਨੇ ਉਨ੍ਹਾਂ ਨੂੰ ਪੁਲਵਾਮਾ ਹਮਲੇ ਦੇ ਖਦਸ਼ੇ ਬਾਰੇ ਜਾਣਕਾਰੀ ਦਿੱਤੀ ਸੀ।
ਸ਼੍ਰੀ ਰਾਮੂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਇਸ ਬਾਰੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਨਹੀਂ ਕੀਤਾ ਅਤੇ ਅੱਤਵਾਦੀ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ 40 ਤੋਂ ਵਧ ਜਵਾਨਾਂ ਦੀ ਜਾਨ ਚੱਲੀ ਗਈ। ਉਨ੍ਹਾਂ ਨੇ ਕਿਹਾ ਕਿ ਜਵਾਨਾਂ ਦੀ ਸ਼ਹਾਦਤ ਲਈ ਅਸਿੱਧੇ ਰੂਪ ਨਾਲ ਸ਼੍ਰੀ ਕੁਮਾਰਸਵਾਮੀ ਜ਼ਿੰਮੇਵਾਰ ਹਨ। ਸ਼੍ਰੀ ਰਾਮੂ ਨੇ ਪੁਲਸ ਨੂੰ ਮੁੱਖ ਮੰਤਰੀ ਦੇ ਭਾਸ਼ਣ ਦੀ ਉਹ ਸੀ.ਡੀ. ਵੀ ਸੌਂਪੀ ਹੈ, ਜਿਸ 'ਚ ਉਹ ਪੁਲਵਾਮਾ ਅੱਤਵਾਦੀ ਹਮਲੇ ਦੇ ਖਦਸ਼ੇ ਦੀ ਜਾਣਕਾਰੀ ਹੋਣ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਨਾ ਦੇਣਾ ਦੇਸ਼ ਦੀ ਪ੍ਰਭੂਸੱਤਾ ਲਈ ਖਤਰਾ ਹੈ। ਉਨ੍ਹਾਂ ਨੇ ਪੁਲਸ ਨੂੰ ਮੁੱਖ ਮੰਤਰੀ ਵਿਰੁੱਧ ਕਾਨੂੰਨ ਦੇ ਅਧੀਨ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ।
ਮੋਦੀ ਨੂੰ ਦੇਵਾਂਗੇ ਮਿੱਟੀ-ਕੰਕੜ ਵਾਲਾ ਲੱਡੂ, ਟੁੱਟ ਜਾਣਗੇ ਦੰਦ : ਮਮਤਾ ਬੈਨਰਜੀ
NEXT STORY