ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਨੇ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੇ ਪਿੱਛੇ ਵੱਡੀ ਸਾਜਿਸ਼ ਦੀ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਸੋਮਵਾਰ ਨੂੰ ਖਾਰਜ ਕਰ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਵਕੀਲ ਵਿਨੀਤ ਧਾਂਡਾ ਵਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਵਿਨੀਤ ਨੇ ਹਮਲੇ ਦੇ ਪਿੱਛੇ ਵੱਡੀ ਸਾਜਿਸ਼ ਨੂੰ ਲੈ ਕੇ ਜਾਂਚ ਕਰਨ ਦੀ ਬੇਨਤੀ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਮਲੇ ਵਿਚ ਕਰੀਬ 370 ਕਿਲੋਗ੍ਰਾਮ ਆਰ. ਡੀ. ਐਕਸ ਦੀ ਵਰਤੋਂ ਕੀਤੀ ਗਈ ਸੀ ਅਤੇ ਇਸ ਦੀ ਵਿਸਥਾਰਪੂਰਵਕ ਜਾਂਚ ਕੀਤੇ ਜਾਣ ਦੀ ਲੋੜ ਹੈ।

ਦੱਸਣਯੋਗ ਹੈ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀ. ਆਰ. ਪੀ. ਐੱਫ. ਦੇ ਕਾਫਿਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਇਹ ਹਮਲਾ ਇਕ ਆਤਮਘਾਤੀ ਹਮਲਾਵਰ ਨੇ ਕੀਤਾ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ।
ਅਗਸਤਾ ਹੈਲੀਕਾਪਟਰ ਕੇਸ 'ਚ ਰਾਜੀਵ ਸਕਸੈਨਾ ਨੂੰ ਮਿਲੀ ਜ਼ਮਾਨਤ
NEXT STORY