ਭੋਪਾਲ (ਭਾਸ਼ਾ)— ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਮੱਧ ਪ੍ਰਦੇਸ਼ ਪੁਲਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਤਨਖਾਹ 'ਚੋਂ 7.50 ਕਰੋੜ ਰੁਪਏ ਦਿੱਤੇ ਹਨ। ਮੱਧ ਪ੍ਰਦੇਸ਼ ਜਨ ਸੰਪਰਕ ਵਿਭਾਗ ਦੀ ਵੀਰਵਾਰ ਨੂੰ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੂੰ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਮੱਧ ਪ੍ਰਦੇਸ਼ ਪੁਲਸ ਵਲੋਂ ਪੁਲਸ ਜਨਰਲ ਡਾਇਰੈਕਟਰ ਵੀ. ਕੇ. ਸਿੰਘ ਨੇ 7.50 ਕਰੋੜ ਦੀ ਆਰਥਿਕ ਮਦਦ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੂੰ ਸੌਂਪੀ ਗਈ ਇਸ ਰਾਸ਼ੀ ਵਿਚ ਮੱਧ ਪ੍ਰਦੇਸ਼ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਤਨਖਾਹ 'ਚੋਂ ਦਾਨ ਦਿੱਤਾ ਹੈ।
ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY