ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 'ਚ ਪੁਲਵਾਮਾ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ ਕਾਫ਼ਿਲੇ 'ਤੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਬੁੱਧਵਾਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਬਲੀਦਾਨ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਪੁਲਵਾਮਾ ਵਿਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ। ਦੇਸ਼ ਲਈ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਪੁਲਵਾਮਾ ਹਮਲਾ: ਸ਼ਹੀਦ ਜਵਾਨਾਂ ਨੂੰ ਨਮਨ, ਘਟਨਾ ਨੂੰ ਯਾਦ ਕਰ ਅੱਜ ਵੀ ਖੜ੍ਹੇ ਹੋ ਜਾਂਦੇ ਨੇ ਲੂ-ਕੰਢੇ
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਪੁੱਜਾ ਮਾਮਲਾ, ਕੋਰਟ ਨੇ ਕੀਤੀ ਇਹ ਟਿੱਪਣੀ
ਦੱਸ ਦੇਈਏ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਪਾਕਿਸਤਾਨ ਵਲੋਂ ਸਪਾਂਸਰ ਅੱਤਵਾਦੀ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਕ ਆਤਮਘਾਤੀ ਧਮਕਾ ਵਿਚ ਫੋਰਸ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਕ ਆਤਮਘਾਤੀ ਹਮਲਾਵਰ ਨੇ ਵਿਸਫੋਟਕ ਨਾਲ ਲੱਦੇ ਇਕ ਵਾਹਨ ਤੋਂ ਸੀ. ਆਰ. ਪੀ. ਐੱਫ. ਦੀ ਬੱਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਹੋਏ ਧਮਾਕੇ ਵਿਚ ਫੋਰਸ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਹ ਬੱਸ ਜੰਮੂ ਤੋਂ ਸ਼੍ਰੀਨਗਰ ਜਾ ਰਹੇ ਕਾਫ਼ਿਲੇ ਦਾ ਹਿੱਸਾ ਸੀ। ਇਸ ਦੇ ਜਵਾਬ ਵਿਚ ਭਾਰਤੀ ਹਵਾਈ ਫ਼ੌਜ ਨੇ 26 ਫਰਵਰੀ 2019 ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਏਅਰ ਸਟਰਾਈਕ ਕੀਤੀ ਸੀ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'MSP 'ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਅਸੀਂ ਚਾਹੁੰਦੇ ਹਾਂ PM ਕਿਸਾਨਾਂ ਨਾਲ ਗੱਲ ਕਰਨ': ਸਰਵਣ ਸਿੰਘ ਪੰਧੇਰ
NEXT STORY