ਨਵੀਂ ਦਿੱਲੀ (ਏਜੰਸੀ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ 'ਚ ਨਸ਼ੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲੇ 'ਨਸ਼ੇ ਦੇ ਸਾਮਰਾਜ' ਨੂੰ ਖਤਮ ਨਹੀਂ ਕਰ ਦਿੰਦੀ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ 'X' 'ਤੇ ਇਕ ਪੋਸਟ 'ਚ ਦੋਸ਼ ਲਗਾਇਆ ਕਿ ਪੰਜਾਬ 'ਚ ਨਸ਼ੇ ਦੀ ਦੁਰਵਰਤੋਂ ਵਿਰੁੱਧ ਆਵਾਜ਼ ਚੁੱਕਣਾ ਹੁਣ 'ਜਾਨਲੇਵਾ' ਹੋ ਗਿਆ ਹੈ ਅਤੇ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਸ਼ਾਸਨ 'ਚ ਹੋ ਰਿਹਾ ਹੈ।
ਉਨ੍ਹਾਂ ਨੇ ਮਾਨਸਾ 'ਚ 'ਨਸ਼ੇ ਰੋਕੋ, ਰੁਜ਼ਗਾਰ ਦਿਓ' ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ 'ਤੇ ਗੋਲੀਬਾਰੀ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਇਹ ਘਟਨਾ ਫੇਸਬੁੱਕ ਲਾਈਵ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਸੀ। ਗਾਂਧੀ ਨੇ ਸੰਗਰੂਰ ਦੀ ਇਕ ਹੋਰ ਘਟਨਾ ਦਾ ਜ਼ਿਕਰ ਕੀਤਾ, ਜਿਸ 'ਚ ਕਿਹਾ ਗਿਆ ਕਿ ਮਜ਼ਦੂਰ ਗੁਲਜ਼ਾਰ ਸਿੰਘ ਨੇ ਇਕ ਮੰਤਰੀ ਦੇ ਸਾਹਮਣੇ ਪਿੰਡ 'ਚ ਨਸ਼ੇ ਦੀ ਦੁਰਵਰਤੋਂ ਦਾ ਮੁੱਦਾ ਚੁੱਕਿਆ ਸੀ ਅਤੇ ਬਾਅਦ 'ਚ ਮੁਆਫੀ ਮੰਗਣ ਲਈ ਦਬਾਅ ਬਣਾਇਆ ਗਿਆ, ਜਿਸ ਕਾਰਨ ਉਸ ਨੇ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਸੰਗਰੂਰ ਦੀ ਇਕ ਹੋਰ ਘਟਨਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਬੋਲਣ ਵਾਲੇ ਮੋਹਨਜੀਤ ਸਿੰਘ ਨੂੰ ਹਿਰਾਸਤ 'ਚ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ ਸੀ ਅਤੇ ਇਹ ਮਾਮਲਾ ਹੁਣ ਹਾਈ ਕੋਰਟ 'ਚ ਹੈ।

ਕਾਂਗਰਸ ਆਗੂ ਨੇ ਝੋਟਾ ਨਾਲ ਸਬੰਧਤ ਮਾਮਲੇ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ, ਪਰ ਬਾਅਦ 'ਚ ਪੁਲਸ ਨੇ ਝੋਟਾ ਵਿਰੁੱਧ ਵੀ ਮਾਮਲਾ ਦਰਜ ਕਰ ਲਿਆ। ਗਾਂਧੀ ਨੇ ਸਵਾਲ ਕੀਤਾ,"ਜਿਸ ਸਰਕਾਰ 'ਚ ਸ਼ਿਕਾਇਤ ਕਰਨ ਵਾਲਾ ਵੀ ਮੁਲਜ਼ਮ ਬਣ ਜਾਵੇ, ਉੱਥੇ ਨਸ਼ਾ ਵੇਚਣ ਵਾਲੇ ਨਿਡਰ ਕਿਉਂ ਨਾ ਹੋਣ?" ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਨ ਵਾਲਿਆਂ ਦੀ ਰੱਖਿਆ ਕੌਣ ਕਰੇਗਾ। ਗਾਂਧੀ ਨੇ ਕਿਹਾ,"ਕਾਂਗਰਸ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਇਸ ਨਸ਼ੀਲੇ ਪਦਾਰਥਾਂ ਦੇ ਸਾਮਰਾਜ ਨੂੰ ਖਤਮ ਨਹੀਂ ਕਰ ਦਿੰਦੇ ਜੋ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਰਿਹਾ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!' ਰਾਸ਼ਟਰਪਤੀ ਮੁਰਮੂ
NEXT STORY