ਨਵੀਂ ਦਿੱਲੀ— ਪੰਜਾਬ ’ਚ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਇਸ ਕ੍ਰਮ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮਿਲਣ ਪੁੱਜੇ। 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਆਗੂਆਂ ਨੇ ਅਹਿਮ ਬੈਠਕ ਕੀਤੀ। ਬੈਠਕ ’ਚ ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਮੌਜੂਦ ਰਹੇ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਸਾਬਕਾ ਸੀ. ਐੱਮ. ਅਮਰਿੰਦਰ ਸਿੰਘ
ਇਸ ਬੈਠਕ ’ਚ ਆਗੂਆਂ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਬੈਠਕ ਮਗਰੋਂ ਸ਼ੇਖਾਵਤ ਨੇ ਕਿਹਾ ਭਾਜਪਾ, ਅਮਰਿੰਦਰ ਸਿੰਘ (ਪੰਜਾਬ ਲੋਕ ਕਾਂਗਰਸ) ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨਗੇ। ਸ਼ੇਖਾਵਤ ਨੇ ਕਿਹਾ ਕਿ ਸੀਟ ਵੰਡ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਹਰੇਕ ਪਾਰਟੀ ਦੇ ਦੋ ਨੇਤਾਵਾਂ ਦੀ ਇਕ ਸਾਂਝੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਤਿੰਨ ਪਾਰਟੀਆਂ ਦੇ ਇਸ ਗਠਜੋੜ ਦਾ ਸਾਂਝਾ ਮੈਨੀਫੈਸਟੋ ਹੋਵੇਗਾ। ਚੋਣਾਂ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਫ਼ਿਲਹਾਲ ਅਜੇ ਫਾਈਨਲ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਮੁੜ ਲਿਆਉਣ ਦੇ ਬਿਆਨ ’ਤੇ ਖੇਤੀਬਾੜੀ ਮੰਤਰੀ ਤੋਮਰ ਦਾ ਯੂ-ਟਰਨ, ਦਿੱਤਾ ਸਪੱਸ਼ਟੀਕਰਨ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ’ਚ ਕੁੱਲ 117 ਸੀਟਾਂ ਹਨ। ਇਨ੍ਹਾਂ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਢੀਂਡਸਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ 2022 ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਸੰਘਰਸ਼ ਦਰਮਿਆਨ ਇਸ ਸਾਲ ਸਤੰਬਰ ਮਹੀਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਸਿਆਸਤ ’ਚ ਉੱਥਲ-ਪੁੱਥਲ ਭਰਿਆ ਰਿਹਾ ਸਾਲ 2021, ‘ਕੈਪਟਨ’ ਤੋਂ ਲੈ ਕੇ ਵਿਜੇ ਰੂਪਾਨੀ ਤੱਕ ਅਸਤੀਫ਼ਿਆਂ ਦੀ ਲੱਗੀ ਝੜੀ
ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ, ਕੈਪਟਨ ਤੇ ਢੀਂਡਸਾ ਦੇ ਗਠਜੋੜ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਬਾਕਸ ’ਚ ਦਿਓ ਰਾਏ
ਹਿਮਾਚਲ ’ਚ ਚੋਣਾਂ ਤੋਂ ਪਹਿਲਾਂ ਕੈਬਨਿਟ ’ਚ ਫੇਰਬਦਲ ਦੀ ਤਿਆਰੀ, CM ਜੈਰਾਮ ਨੇ ਦਿੱਤੇ ਸੰਕੇਤ
NEXT STORY